ਪੁਲਸ ’ਚ ਗ਼ੈਰ ਪੰਜਾਬੀਆਂ ਦੀ ਭਰਤੀ ’ਤੇ ਸੂਬਾ ਸਰਕਾਰ ਸਖ਼ਤ, ਰੰਧਾਵਾ ਨੇ ਡੀ. ਜੀ. ਪੀ. ਤੋਂ ਮੰਗੀ ਰਿਪੋਰਟ

Wednesday, Nov 03, 2021 - 03:44 PM (IST)

ਪੁਲਸ ’ਚ ਗ਼ੈਰ ਪੰਜਾਬੀਆਂ ਦੀ ਭਰਤੀ ’ਤੇ ਸੂਬਾ ਸਰਕਾਰ ਸਖ਼ਤ, ਰੰਧਾਵਾ ਨੇ ਡੀ. ਜੀ. ਪੀ. ਤੋਂ ਮੰਗੀ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਸ ਵਿਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਅੱਜ ਇਥੇ ਪ੍ਰੈਸ ਬਿਆਨ ਵਿਚ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ-ਅੰਦਰ ਸੌਂਪਣ ਲਈ ਆਖਿਆ ਹੈ।

ਇਹ ਵੀ ਪੜ੍ਹੋ : ਕੈਪਟਨ ਵਲੋਂ ਨਵੀਂ ਪਾਰਟੀ ਦਾ ਐਲਾਨ, ‘ਪੰਜਾਬ ਲੋਕ ਕਾਂਗਰਸ’ ਹੋਵੇਗਾ ਨਾਂ

ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਾਂਗਰਸੀ ਸਰਪੰਚ ਦੇ ਘਰ ’ਚ ਪੁਲਸ ਦੀ ਵੱਡੀ ਰੇਡ, ਜੀਜਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News