ਇੰਸਪੈਕਟਰ ਬਲਜਿੰਦਰ ਸਿੰਘ ਭਿੰਡਰ ਨੇ ਇਲਾਕੇ ਦੀ ਲੋਕਾਂ ਨੂੰ ਦਿੱਤੀ ਚਿਤਾਵਨੀ
Tuesday, Nov 12, 2024 - 12:46 PM (IST)

ਜਲੰਧਰ (ਪੰਕਜ, ਕੁੰਦਨ) : ਕਾਨੂੰਨ ਦੀ ਪਾਲਣਾ ਨਾ ਕਰਨ ਅਤੇ ਕਿਰਾਏਦਾਰਾਂ ਦੀ ਤਸਦੀਕ ਨਾ ਕਰਵਾਉਣ ਵਾਲੇ ਮਕਾਨ ਮਾਲਕਾਂ ਨੂੰ ਪੁਲਸ ਨੇ ਚਿਤਾਵਨੀ ਦਿੱਤੀ ਹੈ। ਥਾਣਾ ਬਸਤੀ ਬਾਵਾ ਖੇਲ ਦੇ ਥਾਣਾ ਮੁਖੀ ਇੰਸਪੈਕਟਰ ਬਲਜਿੰਦਰ ਸਿੰਘ ਭਿੰਡਰ ਨੇ ਆਪਣੇ ਇਲਾਕੇ ਵਿਚ ਰਹਿੰਦੇ ਲੋਕਾਂ ਨੂੰ ਕਿਹਾ ਹੈ ਕਿ ਜਿਨ੍ਹਾਂ ਨੇ ਆਪਣੇ ਘਰਾਂ ਵਿਚ ਕਿਰਾਏਦਾਰ ਰੱਖੇ ਹੋਏ ਹਨ, ਉਨ੍ਹਾਂ ਦੀ ਸੂਚਨਾ ਪੁਲਸ ਥਾਣੇ ਵਿਚ ਜ਼ਰੂਰ ਦਿੱਤੀ ਜਾਵੇ।
ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਸ ਹੁਕਮ ਨਾ ਮੰਨੇ ਗਏ ਤਾਂ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਥਾਣਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਕਈ ਲੋਕਾਂ ਨੇ ਆਪਣੇ ਘਰਾਂ ਵਿਚ ਬਿਨਾਂ ਵੈਰੀਫਿਕੇਸ਼ਨ ਦੇ ਕਿਰਾਏਦਾਰ ਰੱਖੇ ਹੋਏ ਹਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।