ਪੁਲਸ ਟ੍ਰੇਨਿੰਗ ਪ੍ਰਾਪਤ ਯੂਨੀਅਨ ਦੇ ਭੁੱਖ ਹੜਤਾਲ ਤੇ ਬੈਠੇ ਦੋ ਨੌਜਵਾਨਾਂ ਦੀ ਹਾਲਤ ਵਿਗੜੀ
Sunday, Jul 28, 2019 - 06:44 PM (IST)

ਜਲਾਲਾਬਾਦ (ਸੇਤੀਆ, ਸੁਮਿਤ)— ਜਹਾਨ ਖੇੜਾਂ ਤੋਂ ਪੰਜਾਬ ਪੁਲਸ ਦੀ ਟ੍ਰੇਨਿੰਗ ਪ੍ਰਾਪਤ ਨੌਜਵਾਨਾਂ ਨੂੰ ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਨਜ਼ਦੀਕ ਜਾਰੀ ਭੁੱਖ ਹੜਤਾਲ ਦੇ ਤੀਜੇ ਦਿਨ ਦੋ ਸਾਥੀਆਂ ਦੀ ਹਾਲਤ ਖਰਾਬ ਹੋ ਗਈ। ਭੁੱਖ ਹੜਤਾਲ ਵਿਚ ਸ਼ਾਮਿਲ ਕੁਲਵਿੰਦਰ ਸਿੰਘ ਅਤੇ ਹਰਮੇਸ਼ ਗੋਇਲ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਧਰ ਪੰਜਾਬ ਪੁਲਸ ਦੀ ਟ੍ਰੇਨਿੰਗ ਪ੍ਰਾਪਤ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਧਰਨੇ 'ਤੇ ਬੈਠਿਆਂ ਤਿੰਨ ਦਿਨ ਦਾ ਸਮਾਂ ਹੋ ਚੁੱਕਾ ਹੈ ਅਤੇ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋ ਸਾਥੀਆਂ 'ਚ ਇਕ ਸਰੀਰਕ ਹਾਲਤ ਖਰਾਬ ਹੋ ਚੁੱਕੀ ਹੈ ਅਤੇ ਬੀ. ਪੀ. ਵੀ ਕਾਫੀ ਡਾਊਨ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਮੰਗਾਂ ਪੂਰੀਆਂ ਕਰੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਥੇ ਦੱਸ ਦੇਈਏ ਕਿ 26 ਜੁਲਾਈ ਨੂੰ ਪੰਜਾਬ ਪੁਲਸ ਟ੍ਰੇਨਿੰਗ ਪ੍ਰਾਪਤ ਨੌਜਵਾਨਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ਼ ਧਰਨਾ ਦਿੱਤਾ ਗਿਆ ਸੀ ਅਤੇ ਪੰਜ ਸਾਥੀ ਭੁੱਖ ਹੜਤਾਲ 'ਤੇ ਬੈਠੇ ਹਨ ਅੱਜ ਤੀਜੇ ਦਿਨ ਦੋ ਸਾਥੀਆਂ ਹਾਲਤ ਖਰਾਬ ਹੋ ਗਈ ਹੈ।