ਪੰਜਾਬ ''ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ ''ਤੇ ਤਸ਼ੱਦਦ, ਹੋਈ ਸਸਪੈਂਡ

Wednesday, Apr 15, 2026 - 04:06 PM (IST)

ਪੰਜਾਬ ''ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ ''ਤੇ ਤਸ਼ੱਦਦ, ਹੋਈ ਸਸਪੈਂਡ

ਫਰੀਦਕੋਟ (ਰਾਜਨ) : ਸ਼ਹਿਰ ਦੇ ਡੋਗਰ ਬਸਤੀ ਇਲਾਕੇ ਵਿਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਮਹਿਲਾ ਏਐੱਸਆਈ ਵੱਲੋਂ ਆਪਣੀ 5 ਸਾਲਾਂ ਦੀ ਪੋਤਰੀ ਨਾਲ ਕਠੋਰਤਾ ਦੀ ਹੱਦ ਪਾਰ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਬੱਚੀ ਦੇ ਹੱਥ ਪੈਰ ਬੰਨ੍ਹ ਕੇ ਉਸਨੂੰ ਘਰ ਦੇ ਬਾਹਰ ਗੇਟ ਨਾਲ ਕਈ ਘੰਟਿਆਂ ਤੱਕ ਧੁੱਪ ਵਿਚ ਬੰਨ੍ਹੀ ਰੱਖਿਆ। ਉਕਤ ਲੇਡੀ ਏਐੱਸਆਈ ਥਾਣਾ ਸਦਰ ਵਿਚ ਤਾਇਨਾਤ ਦੱਸੀ ਜਾ ਰਹੀ ਹੈ। ਜਿਵੇਂ ਹੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ। ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਲੇਡੀ ਏਐਸਆਈ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ ਹਾਲਾਤ 'ਚ ਗੋਲ਼ੀ ਲੱਗਣ ਨਾਲ ਮੌਤ

ਮਿਲੀ ਜਾਣਕਾਰੀ ਅਨੁਸਾਰ ਜਦੋਂ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਖੁਦ ਬੱਚੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਔਰਤ ਬਾਹਰ ਆ ਕੇ ਬੱਚੀ ਨੂੰ ਅੰਦਰ ਲੈ ਗਈ। ਇਸ ਘਟਨਾ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਬਾਲ ਭਲਾਈ ਕਮੇਟੀ ਵੱਲੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡੇ ਸੰਕਟ

ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੇਡੀ ਏਐੱਸਆਈ ਸਰਬਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਪੜਤਾਲ ਵਿਚ ਸਾਹਮਣੇ ਆਇਆ ਹੈ ਕਿ ਬੱਚੀ ਦੇ ਮਾਤਾ-ਪਿਤਾ ਪੁਰਤਗਾਲ ਵਿਚ ਰਹਿੰਦੇ ਹਨ ਅਤੇ ਉਕਤ ਲੇਡੀ ਏਐੱਸਆਈ ਉਸਦੀ ਦੇਖਭਾਲ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਬੱਚੀ ਨਾਲ ਹੋਈ ਇਹ ਘਟਨਾ ਬਿਲਕੁਲ ਅਸਵੀਕਾਰਯੋਗ ਹੈ ਅਤੇ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਲਈ ਮਾਮਲਾ ਬਾਲ ਭਲਾਈ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News