ਪੰਜਾਬ ਪੁਲਸ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਕਰੇਗੀ ਸਖ਼ਤ ਕਾਰਵਾਈ, ਬਣਾਇਆ ਵਿਸ਼ੇਸ਼ ਸੈੱਲ
Monday, Mar 20, 2023 - 08:56 AM (IST)
ਜਲੰਧਰ (ਧਵਨ) : ਪੰਜਾਬ ਪੁਲਸ ਨੇ ਕਿਹਾ ਹੈ ਕਿ ਉਹ ਸੂਬੇ ’ਚ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਫਰਜ਼ੀ ਖ਼ਬਰਾਂ ਦੀ ਨਿਗਰਾਨੀ ਕਰ ਰਹੀ ਹੈ, ਜੋ ਕਿ ਵੱਖ-ਵੱਖ ਦੇਸ਼ਾਂ, ਸੂਬਿਆਂ ਅਤੇ ਸ਼ਹਿਰਾਂ ਤੋਂ ਆ ਰਹੀਆਂ ਹਨ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਝੂਠੀਆਂ ਖ਼ਬਰਾਂ ’ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਸੈੱਲ ਬਣਾਇਆ ਹੋਇਆ ਹੈ।
ਇਹ ਵੀ ਪੜ੍ਹੋ : ਸਾਹਨੇਵਾਲ 'ਚ ਗੁਰੂ ਗੋਬਿੰਦ ਸਿੰਘ ਮਾਰਗ ਦਾ ਗੇਟ ਟੁੱਟਣ 'ਤੇ SGPC ਨਾਰਾਜ਼, ਜਾਣੋ ਕੀ ਹੈ ਪੂਰਾ ਮਾਮਲਾ
ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨੀਂ ਕਿਹਾ ਸੀ ਕਿ ਜੋ ਵੀ ਝੂਠੀਆਂ ਅਫ਼ਵਾਹਾਂ ਫੈਲਾਏਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਸ ਨੇ ਕਿਹਾ ਹੈ ਕਿ ਜੋ ਵੀ ਝੂਠੀਆਂ ਅਫ਼ਵਾਹਾਂ ਫੈਲਾਉਣ ’ਚ ਸ਼ਾਮਲ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।
ਪੰਜਾਬ ਪੁਲਸ ਨੇ ਫਿਰ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਘਬਰਾਓ ਨਾ ਅਤੇ ਭੜਕਾਊ ਭਾਸ਼ਣਾਂ ਨੂੰ ਫੈਲਣ ਨਾ ਦਿਓ। ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ’ਚ ਹੈ। ਉਨ੍ਹਾਂ ਕਿਹਾ ਕਿ ਨਫ਼ਰਤੀ ਭਾਸ਼ਣ ਫੈਲਣ ਨਾਲ ਹਾਲਾਤ ਖ਼ਰਾਬ ਹੁੰਦੇ ਹਨ, ਇਸ ਲਈ ਅਜਿਹੀਆਂ ਖ਼ਬਰਾਂ ’ਤੇ ਵਿਸ਼ੇਸ਼ ਰੂਪ ’ਚ ਨਿਗਰਾਨੀ ਰੱਖੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ