ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ

Sunday, Feb 22, 2026 - 11:08 AM (IST)

ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ

ਗੁਰਦਾਸਪੁਰ/ਦੋਰਾਂਗਲਾ (ਹਰਜਿੰਦਰ ਗੋਰਾਇਆ, ਵਿਨੋਦ)- ਥਾਣਾ ਦੋਰਾਂਗਲਾ ਦੇ ਅਧੀਨ ਆਉਂਦੀ ਆਧੀਆਂ ਚੈਕ ਪੋਸਟ ‘ਤੇ ਦੋ ਪੁਲਸ ਕਰਮਚਾਰੀਆਂ ਦੀ ਮੌਤ ਹੋਣ ਦੀ ਖ਼ਬਰ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਇਹ ਚੈਕ ਪੋਸਟ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਿੰਡ ਡਿਫੈਂਸ ਲਾਈਨ ਵਿੱਚ ਸਥਿਤ ਹੈ। ਜਾਣਕਾਰੀ ਮੁਤਾਬਕ ਡਿਊਟੀ ‘ਤੇ ਤਾਇਨਾਤ ਦੋਵਾਂ ਪੁਲਸ ਕਰਮਚਾਰੀਆਂ ਦੀਆਂ ਸ਼ੱਕੀ ਹਾਲਾਤ 'ਚ ਚੈਕ ਪੋਸਟ ਦੇ ਅੰਦਰੋਂ ਲਾਸ਼ਾਂ ਮਿਲੀਆਂ ਹਨ।

ਇਹ ਵੀ ਪੜ੍ਹੋ- ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ

ਮ੍ਰਿਤਕਾਂ ਦੀ ਪਹਿਚਾਣ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਅਤੇ ਏ.ਐਸ.ਆਈ. ਗੁਰਨਾਮ ਸਿੰਘ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਤੋਂ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਗੁਰਦਾਸਪੁਰ ਐਸ.ਐਸ.ਪੀ. ਅਦਿੱਤਿਆ ਮੌਕੇ 'ਤੇ ਪਹੁੰਚ ਗਏ ਹਨ ਅਤੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ ਚੂਹਾ

ਫਿਲਹਾਲ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਥਲ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਬਾਰੇ ਪੁਸ਼ਟੀ ਹੋ ਸਕੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News