ਕੋਟਕਪੂਰਾ ਪੁਲਸ ਨੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

08/22/2017 7:13:46 PM

ਕੋਟਕਪੂਰਾ (ਨਰਿੰਦਰ ਬੈੜ•) : 25 ਅਗਸਤ ਨੂੰ ਡੇਰਾ ਸਿਰਸਾ ਦੇ ਮੁੱਖੀ ਸੰਤ ਰਾਮ ਰਹੀਮ ਸਿੰਘ ਦੀ ਸੀ. ਬੀ. ਆਈ. ਅਦਾਲਤ ਪੰਚਕੁਲਾ 'ਚ ਪੇਸ਼ੀ ਨੂੰ ਮੁੱਖ ਰੱਖਦਿਆਂ ਕੋਟਕਪੂਰਾ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਪੁਲਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਜਿਲਾ ਪੁਲਸ ਮੁੱਖੀ ਡਾ.ਨਾਨਕ ਸਿੰਘ ਦੀਆਂ ਹਦਾਇਤਾਂ 'ਤੇ ਡੀ. ਐਸ. ਪੀ. ਕੋਟਕਪੂਰਾ ਯਾਦਵਿੰਦਰ ਸਿੰਘ ਬਾਜਵਾ ਅਤੇ ਐਸ. ਐਚ. ਓ. ਥਾਣਾ ਸਿਟੀ ਇੰਸਪੈਕਟਰ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

PunjabKesariਸ਼ਹਿਰ 'ਚ ਬਾਹਰੋਂ ਆਏ ਆਰ. ਏ. ਐਫ਼. ਅਤੇ ਪੰਜਾਬ ਪੁਲਸ ਦੇ ਜਵਾਨ ਵੀ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਡੇਰਾ ਸੱਚਾ ਸੌਦਾ ਦੇ ਸਥਾਨਕ ਨਾਮ ਚਰਚਾ ਘਰ ਨੂੰ ਜਾਣ ਵਾਲੇ ਰਸਤਿਆਂ ਅਤੇ ਇਸਦੇ ਆਲੇ-ਦੁਆਲੇ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਸਥਿਤੀ 'ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। 


Related News