ਪੰਜਾਬ ਪੁਲਸ ਦੇ 4 ਮੁਲਾਜ਼ਮਾਂ 'ਤੇ ਐਕਸ਼ਨ! 3 ਨੂੰ ਕੀਤਾ ਮੁਅੱਤਲ, 1 ਲਾਈਨ ਹਾਜ਼ਰ; ਪੜ੍ਹੋ ਕੀ ਹੈ ਪੂਰਾ ਮਾਮਲਾ
Saturday, Aug 10, 2024 - 02:43 PM (IST)
ਬਠਿੰਡਾ (ਵਰਮਾ)- ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਨੂੰ ਫੜਨ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਲਈ ਪੁਲਸ ਨੂੰ ਦਿੱਤੇ ਨਿਰਦੇਸ਼ਾਂ ਤਹਿਤ ਕਾਰਵਾਈ ਨਾ ਹੋਣ 'ਤੇ ਪੁਲਸ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਕਾਰਨ ਐੱਸ. ਐੱਸ. ਪੀ. ਬਠਿੰਡਾ ਅਮਨੀਤ ਕੌਂਡਲ ਨੇ ਐੱਸ. ਪੀ. (ਡੀ.) ਅਜੈ ਗਾਂਧੀ ਦੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੀ. ਆਈ. ਏ. ਸਟਾਫ-1 ਦੇ ਤਿੰਨ ਪੁਲਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਸਕੂਲੋਂ ਆਉਣ ਮਗਰੋਂ ਘਰੋਂ ਨਿਕਲੇ ਭੈਣ-ਭਰਾ ਨਹੀਂ ਪਰਤੇ ਘਰ! 78 ਕਿੱਲੋਮੀਟਰ ਦੂਰੋਂ ਮਿਲਿਆ ਸੁਰਾਗ
ਜਾਣਕਾਰੀ ਅਨੁਸਾਰ ਵੱਖ-ਵੱਖ ਮਾਮਲਿਆਂ ’ਚ ਭਗੌੜੇ ਅਤੇ ਨਸ਼ਾ ਸਮੱਗਲਰਾਂ ਨੂੰ ਨਾ ਫੜਨ ਦੇ ਦੋਸ਼ ਲੱਗੇ ਸਨ। 8 ਅਗਸਤ ਨੂੰ ਐੱਸ. ਪੀ. ਡੀ. ਅਜੈ ਗਾਂਧੀ ਦੇ ਦਫਤਰ ਤੋਂ ਐੱਸ.ਐੱਸ.ਪੀ. ਅਮਨੀਤ ਕੌਂਡਲ ਨੂੰ ਇਕ ਪੱਤਰ ਭੇਜਿਆ ਗਿਆ ਸੀ। ਜਿਸ ਦੇ ਆਧਾਰ ’ਤੇ ਉਕਤ ਕਾਰਵਾਈ ਕੀਤੀ ਗਈ ਹੈ। ਪੱਤਰ ਪ੍ਰਾਪਤ ਕਰਨ ਉਪਰੰਤ ਐੱਸ. ਐੱਸ. ਪੀ. ਵੱਲੋਂ ਜਾਰੀ ਹੁਕਮਾਂ ਵਾਲੇ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਐੱਸ.ਪੀ. ਇਨਵੈਸਟੀਗੇਸ਼ਨ ਤੋਂ ਰਿਪੋਰਟ ਮਿਲੀ ਹੈ ਕਿ ਸਹਾਇਕ ਥਾਣੇਦਾਰ ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਲਖਵਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਸੀ. ਆਈ. ਏ. ਸਟਾਫ ਵਿਚ ਤਾਇਨਾਤ- 1 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੇ ਹਾਦਸੇ 'ਚ ਸੇਵਾਦਾਰ ਦੀ ਦਰਦਨਾਕ ਮੌਤ! ਸੁਖਬੀਰ ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ
ਇਸ ਤੋਂ ਇਲਾਵਾ ਉਪਰੋਕਤ ਤਿੰਨੇ ਪੁਲਸ ਮੁਲਾਜ਼ਮਾਂ ਨੂੰ ਸੀਨੀਅਰ ਪੁਲਸ ਅਧਿਕਾਰੀਆਂ ਕੋਲੋਂ ਐੱਨ.ਡੀ.ਪੀ.ਐੱਸ. ਐਕਟ ਦੇ ਕੇਸਾਂ ਦੀਆਂ ਸੂਚੀਆਂ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ, ਜਿਨ੍ਹਾਂ ਵਿਚ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਕਤ ਪੱਤਰ ਪ੍ਰਾਪਤ ਕਰਨ ਉਪਰੰਤ ਐੱਸ.ਐੱਸ.ਪੀ. ਨੇ ਰਿਪੋਰਟ ਦੀ ਘੋਖ ਕਰਨ ਉਪਰੰਤ ਪਾਇਆ ਕਿ ਉਕਤ ਤਿੰਨ ਪੁਲਸ ਮੁਲਾਜ਼ਮਾਂ ਨੇ ਨਾ ਤਾਂ ਸੂਚੀਆਂ ਪ੍ਰਾਪਤ ਕੀਤੀਆਂ ਅਤੇ ਨਾ ਹੀ ਕਿਸੇ ਗੰਭੀਰ ਅਪਰਾਧ ਨੂੰ ਟਰੇਸ ਕੀਤਾ ਅਤੇ ਨਾ ਹੀ ਰਿਕਵਰੀ ਸਬੰਧੀ ਕੋਈ ਠੋਸ ਕਦਮ ਚੁੱਕੇ। ਉਕਤ ਰਿਪੋਰਟ ਦੇ ਆਧਾਰ ’ਤੇ ਐੱਸ.ਐੱਸ.ਪੀ. ਨੇ ਸੀ.ਆਈ.ਏ.-1 ਦੇ ਇੰਚਾਰਜ ਜਸਵਿੰਦਰ ਸਿੰਘ ਨੂੰ ਪੁਲਸ ਲਾਈਨ ਭੇਜ ਦਿੱਤਾ, ਜਦਕਿ ਸਹਾਇਕ ਥਾਣੇਦਾਰ ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਰੀਕ ਸਿੰਘ, ਸੀਨੀਅਰ ਕਾਂਸਟੇਬਲ ਲਖਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਕੇ ਵਿਭਾਗੀ ਕਾਰਵਾਈ ਕੀਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8