ਪੰਜਾਬ ''ਚ ਵੱਡਾ ਐਨਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ (ਵੀਡੀਓ)

Tuesday, Aug 19, 2025 - 01:09 PM (IST)

ਪੰਜਾਬ ''ਚ ਵੱਡਾ ਐਨਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ (ਵੀਡੀਓ)

ਪਟਿਆਲਾ: ਅੱਜ ਸਵੇਰੇ ਪਟਿਆਲਾ ਦੇ ਰਾਜਪੁਰਾ ਵਿਚ ਇਕ ਕਾਤਲ ਤੇ ਪੁਲਸ ਪਾਰਟੀ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਕਤਲ ਕੇਸ ਵਿਚੋਂ ਫ਼ਰਾਰ ਚੱਲ ਰਹੇ ਇਕ ਮੁਲਜ਼ਮ ਨੇ ਪੁਲਸ ਪਾਰਟੀ ਉੱਪਰ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ ਜਿਸ ਵਿਚ ਮੁਲਜ਼ਮ ਦੀ ਲੱਤ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮੁਲਜ਼ਮ ਨੇ 20 ਤਾਰੀਖ਼ ਨੂੰ ਪਿੰਡ ਗੱਜੂ ਮਾਜਰਾ ਵਿਚ ਤਰਸੇਮ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕੀਤਾ ਸੀ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਚੱਲ ਰਿਹਾ ਸੀ। ਪੁਲਸ ਅੱਜ ਗੁਪਤ ਸੂਚਨਾ ਦੇ ਅਧਾਰ 'ਤੇ ਉਸ ਦਾ ਪਿੱਛਾ ਕਰ ਰਹੀ ਸੀ ਤਾਂ ਇਸ ਨੇ ਪੁਲਸ ਉੱਪਰ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫ਼ਾਇਰਿੰਗ ਵਿਚ ਗੁਰਪ੍ਰੀਤ ਸਿੰਘ ਦੀ ਲੱਤ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਦੇ ਖ਼ਿਲਾਫ਼ ਕਤਲ ਤੋਂ ਇਲਾਵਾ ਡਕੈਤੀ ਤੇਹੋਰ ਕਈ ਕ੍ਰਿਮਿਨਲ ਕੇਸ ਦਰਜ ਹਨ। ਪੁਲਸ ਦੀ ਸੂਚਨਾ ਮੁਤਾਬਕ ਇਹ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸੀ, ਜਿਸ ਨੂੰ ਪੁਲਸ ਨੇ ਟਾਲ਼ ਦਿੱਤਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News