ਪੰਜਾਬ ਦੇ ਇਸ ਇਲਾਕੇ ''ਚੋਂ ਮਿਲਿਆ ਬੰਬ! ਮੌਕੇ ''ਤੇ ਤਾੜ-ਤਾੜ ਚੱਲੀਆਂ ਗੋਲ਼ੀਆਂ
Saturday, Aug 23, 2025 - 06:36 PM (IST)

ਸਿੱਧਵਾਂ ਬੇਟ (ਚਾਹਲ): ਲੁਧਿਆਣਾ ਪੁਲਸ ਨੇ ਮੁਕਾਬਲੇ ਮਗਰੋਂ ਕੁਝ ਵਿਅਕਤੀਆਂ ਨੂੰ ਗ੍ਰਨੇਡ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਪੁਲਸ ਨੇ ਇਕ ਵੱਡੀ ਵਾਰਦਾਤ ਨੂੰ ਅਸਫ਼ਲ ਕਰ ਦਿੱਤਾ ਹੈ। ਫ਼ਿਲਹਾਲ ਬੰਬ ਸਕੁਐਡ ਰਾਹੀਂ ਬੰਬ ਨੂੰ ਡਿਫਿਊਜ਼ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਮੁੱਖਬਰ ਦੀ ਇਤਲਾਹ ਤੇ ਪਤਾ ਲੱਗਾ ਕਿ ਸਿੱਧਵਾਂ ਬੇਟ ਏਰੀਏ ਵਿੱਚ ਕੁਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ ਅਤੇ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਪਤਾ ਲੱਗਾ ਕਿ ਉਨ੍ਹਾਂ ਕੋਲ ਅਸਲਾ ਅਤੇ ਵਿਸਫੋਟਕ ਪਦਾਰਥ ਮੌਜੂਦ ਹਨ। ਇਸ ਤੇ ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਜਦ ਸਾਡੀ ਪੁਲਿਸ ਪਾਰਟੀ ਜੰਡੀ ਤੋਂ ਆਉਂਦੇ ਕੱਚੇ ਰਸਤੇ ਉੱਪਰ ਗਸ਼ਤ ਕਰ ਰਹੀ ਸੀ ਤਾਂ ਦੂਸਰੀ ਸਾਈਡ ਤੋਂ ਆਉਂਦੀ ਸਕਾਰਪੀਓ ਕਾਰ ਵਿੱਚ ਬੈਠੇ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਉਨ੍ਹਾਂ ਨੇ ਗੱਡੀ ਭਜਾ ਲਈ। ਉਨ੍ਹਾਂ ਦੀ ਗੱਡੀ ਇਕ ਦਰਖਤ ਨਾਲ ਟਕਰਾ ਗਈ। ਗੱਡੀ ਵਿੱਚ ਕੁੱਲ ਪੰਜ ਵਿਅਕਤੀ ਸਨ। ਗੱਡੀ ਦੀ ਪਿਛਲੀ ਤਾਕੀ ਖੋਲ੍ਹ ਕੇ ਉਤਰੇ ਇਕ ਵਿਅਕਤੀ ਨੇ ਪੁਲਸ ਪਾਰਟੀ ਉੱਪਰ ਗੋਲੀ ਚਲਾ ਦਿੱਤੀ। ਇਹ ਗੋਲੀ ਸਾਡੇ ਪੁਲਸ ਪਾਰਟੀ ਦੇ ਇਕ ਜਵਾਨ ਦੀ ਪੱਗ ਵਿਚ ਲੱਗੀ। ਜਵਾਬੀ ਕਾਰਵਾਈ ਵਿਚ ਪੁਲਸ ਪਾਰਟੀ ਨੇ ਗੋਲੀ ਚਲਾਈ ਜੋ ਕਿ ਉਸ ਦੀ ਲੱਤ ਵਿਚ ਲੱਗੀ। ਇਸ ਨਾਲ ਉਹ ਜ਼ਖਮੀ ਹੋ ਗਿਆ ਅਤੇ ਐਂਬੂਲੈਂਸ ਨੂੰ ਬੁਲਾ ਕੇ ਉਸ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ
ਜਾਣਕਾਰੀ ਦਿੰਦੇ ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਘਟਨਾ ਵਿਚ ਕਿਸੇ ਪੁਲਸ ਮੁਲਾਜ਼ਮ ਦੇ ਜਖਮੀ ਹੋਣ ਦੀ ਖਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅਰਜਨ ਨਾਂ ਦੇ ਵਿਅਕਤੀ ਕੋਲੋਂ ਇਕ ਗਰਨੇਡ ਵੀ ਮਿਲਿਆ ਹੈ। ਬੰਬ ਸਕੁਐਡ ਟੀਮ ਨੂੰ ਬੁਲਾ ਕੇ ਉਸ ਨੂੰ ਡਿਫਿਊਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ 32 ਬੋਰ ਦਾ ਪਿਸਟਲ ਵੀ ਬਰਾਮਦ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਨੇ ਦੱਸਿਆ ਕਿ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਇਹ ਤਰਨ ਤਾਰਨ ਇਲਾਕੇ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਇਸ ਘਟਨਾ ਨਾਲ ਸੰਬੰਧਿਤ ਵਿਅਕਤੀ ਹੋਣਗੇ ਉਨ੍ਹਾਂ ਨੂੰ ਕਿਸੇ ਕੀਮਤ ਤੇ ਬਖਸ਼ਾਂਗੇ ਨਹੀਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8