ਪੰਜਾਬ ''ਚ ਬਾਬੇ ਦਾ ''ਕਾਲਾ'' ਕਾਰਨਾਮਾ! ਪੁਲਸ ਨੇ ਕੀਤਾ ਗ੍ਰਿਫ਼ਤਾਰ
Monday, Sep 29, 2025 - 03:10 PM (IST)

ਖੰਨਾ (ਬਿਪਨ): ਖੰਨਾ ਪੁਲਸ ਨੇ ਪੰਜਾਬ ਅੰਦਰ ਚਿੱਟਾ (ਹੈਰੋਇਨ) ਸਪਲਾਈ ਕਰਨ ਦੇ ਦੋਸ਼ ਹੇਠ ਖ਼ਾਲਿਸਤਾਨ ਵਿਰੋਧੀ ਫਰੰਟ ਦੇ ਰਾਸ਼ਟਰੀ ਪ੍ਰਚਾਰਕ ਅਤੇ ਸਾਬਕਾ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਖੰਨਾ ਦੇ ਸਾਬਕਾ ਕੌਂਸਲਰ ਦਿਨਕਰ ਉਰਫ ਸ਼ੰਟੀ ਕਾਲੀਆ, ਨਸ਼ਾ ਤਸਕਰੀ ਦਾ ਹੌਟ ਸਪੋਟ ਮੰਨੀ ਜਾਂਦੀ ਮੀਟ ਮਾਰਕੀਟ ਦੇ ਪ੍ਰਧਾਨ ਗੁਲਸ਼ਨ ਕੁਮਾਰ ਅਤੇ ਉਸ ਦੇ ਭਰਾ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ!
ਇਸ ਤੋਂ ਪਹਿਲਾਂ ਪੁਲਸ ਨੇ ਭਾਰਤ ਪਾਕਿਸਤਾਨ ਸੀਮਾ ਰਾਹੀਂ ਡ੍ਰੋਨ ਨਾਲ ਚਿੱਟਾ ਮੰਗਾਉਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ 1 ਕਿਲੋ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਉਨ੍ਹਾਂ ਦੀ ਪੁੱਛਗਿੱਛ ਵਿਚ ਕਸ਼ਮੀਰ ਗਿਰੀ, ਸ਼ੰਟੀ ਕਾਲੀਆ ਅਤੇ ਹੋਰਨਾਂ ਦੇ ਨਾਂ ਸਾਹਮਣੇ ਆਏ। ਦੱਸ ਦਈਏ ਕਿ ਕਸ਼ਮੀਰ ਗਿਰੀ ਖਿਲਾਫ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਉਸ ਨੇ ਗੰਨਮੈਨ ਲੈਣ ਲਈ ਆਪਣੇ ਉੱਪਰ ਖੁਦ ਹੀ ਹਮਲਾ ਵੀ ਕਰਾਇਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8