Big Breaking: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ ''ਚ ਘੁੰਮ ਰਹੇ ਨੇ 2 ਅੱਤਵਾਦੀ

Tuesday, Oct 28, 2025 - 11:43 AM (IST)

Big Breaking: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ ''ਚ ਘੁੰਮ ਰਹੇ ਨੇ 2 ਅੱਤਵਾਦੀ

ਲੁਧਿਆਣਾ (ਅਨਿਲ): ਪਾਕਿਸਤਾਨੀ ਏਜੰਸੀ ISI ਵੱਲੋਂ ਪੰਜਾਬ ਖ਼ਿਲਾਫ਼ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਨਾਲ ਸਬੰਧ ਰੱਖਣ ਵਾਲੇ 5 ਅੱਤਵਾਦੀ ਹੈਂਡ ਗ੍ਰਨੇਡ ਦੇ ਨਾਲ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸਨ। ਉੱਥੇ ਹੀ ਪੰਜਾਬ ਪੁਲਸ ਨੇ ਮੁਸਤੈਦੀ ਨਾਲ ਕੰਮ ਕਰਦਿਆਂ ਇਨ੍ਹਾਂ ਵਿਚੋਂ 3 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿ ਆਹੈ ਤੇ ਉਨ੍ਹਾਂ ਕੋਲੋਂ ਹੈਂਡ ਗ੍ਰਨੇਡ ਵੀ ਬਰਾਮਦ ਕਰ ਲਏ ਹਨ। ਹਾਲਾਂਕਿ ਉਨ੍ਹਾਂ ਦੇ 2 ਸਾਥੀ ਅਜੇ ਵੀ ਫ਼ਰਾਰ ਹਨ ਤੇ ਪੁਲਸ ਵੱਲੋਂ ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - Big Breaking: ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਨੇ ਸ਼ਿਵਪੁਰੀ ਰੋਡ 'ਤੇ ਤਿੰਨ ਅੱਤਵਾਦੀਆਂ ਨੂੰ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ, ਪਰਵਿੰਦਰ ਸਿੰਘ ਅਤੇ ਰਮਣੀਕ ਸਿੰਘ ਵਜੋਂ ਹੋਈ ਹੈ, ਜਦੋਂ ਕਿ ਉਨ੍ਹਾਂ ਦੇ ਦੋ ਸਾਥੀ ਸ਼ੇਖਰ ਅਤੇ ਅਜੈ ਅਜੇ ਵੀ ਫਰਾਰ ਹਨ। 

ਉਨ੍ਹਾਂ ਕਿਹਾ ਕਿ ਦੋਸ਼ੀ ਜੇਲ੍ਹ ਵਿਚ ਬੰਦ ਇਕ ਕੈਦੀ ਦੇ ਕਹਿਣ 'ਤੇ ਇਹ ਹੈਂਡ ਗ੍ਰਨੇਡ ਲੈ ਕੇ ਆਏ ਸਨ, ਜਿਸ ਨੂੰ ਬਾਅਦ ਵਿਚ ਲੁਧਿਆਣਾ ਤੋਂ ਜਲੰਧਰ ਨੈਸ਼ਨਲ ਹਾਈਵੇਅ ਦੇ ਨੇੜੇ ਕਿਸੇ ਜਗ੍ਹਾ 'ਤੇ ਲੁਕਾਉਣਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ ਪੁਲਸ ਉਕਤ ਮਾਮਲੇ ਦੀ ਜਾਂਚ ਕਰ ਰਹੀ ਹੈ।
 


author

Anmol Tagra

Content Editor

Related News