ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖ਼ਿਡਾਰੀ ਦੇ ਮਾਮਲੇ ''ਚ ਵੱਡਾ ਐਕਸ਼ਨ! ਹੋਏ ਸਨਸਨੀਖੇਜ਼ ਖ਼ੁਲਾਸੇ

Sunday, Nov 02, 2025 - 03:57 PM (IST)

ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖ਼ਿਡਾਰੀ ਦੇ ਮਾਮਲੇ ''ਚ ਵੱਡਾ ਐਕਸ਼ਨ! ਹੋਏ ਸਨਸਨੀਖੇਜ਼ ਖ਼ੁਲਾਸੇ

ਜਗਰਾਓਂ (ਮਾਲਵਾ): 31 ਅਕਤੂਬਰ ਨੂੰ ਦੁਪਹਿਰ 3 ਵਜੇ ਦੇ ਕਰੀਬ ਗਿੱਦੜਵਿੰਡੀ ਦੇ ਰਹਿਣ ਵਾਲੇ ਤੇਜਪਾਲ ਸਿੰਘ ਦੇ ਹੋਏ ਕਤਲ ਮਾਮਲੇ ਵਿਚ ਅੱਜ ਲੁਧਿਆਣਾ ਦਿਹਾਤੀ ਪੁਲਸ ਵੱਲੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਬਾਰੇ ਅੱਜ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਅਤੇ ਐੱਸ.ਪੀ. (ਡੀ.) ਹਰ ਕਮਲ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੁਲਸ ਵੱਲੋਂ ਅਲੱਗ-ਅਲੱਗ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਇਹ ਦੋ ਦੋਸ਼ੀ ਜੋ ਕਿ ਚੋਕੀਮਾਨ ਦੇ ਨੇੜੇ ਪੁਲਸ ਨੇ ਕਾਬੂ ਕੀਤੇ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹਣੀ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਰੁਮੀ ਅਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਬਲਵਿੰਦਰ ਸਿੰਘ ਵਾਸੀ ਕਿਲੀ ਚਾਹਲ ਥਾਣਾ ਅਜਿੱਤਵਾਲ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਇਨ੍ਹਾਂ ਪਾਸੋਂ ਪੁਲਸ ਨੇ ਵਾਰਦਾਤ ਸਮੇਂ ਵਰਤਿਆ ਗਿਆ ਦੇਸੀ ਪਿਸਟਲ ਪੁਆਇੰਟ 30 ਬੋਰ ਸਮੇਤ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ. ਨੇ ਅੱਗੇ ਜਾਣਕਾਰੀ ਦਿੱਤੀ ਕੀ ਦੋਸ਼ੀਆਂ ਵੱਲੋਂ ਕਤਲ ਕੀਤੇ ਜਾਣ ਦੀ ਵਜ੍ਹਾ ਆਪਸੀ ਪੁਰਾਣੀ ਰੰਜਿਸ਼ ਸੀ। ਤੇਜਪਾਲ ਅਤੇ ਦੋਸ਼ੀਆਂ ਵਿਚਾਲੇ ਪਰਿਵਾਰ ਨਾਲ ਕੋਈ ਛੇੜਛਾੜ ਦਾ ਮਾਮਲਾ ਹੋਇਆ ਸੀ। ਇੱਥੇ ਇਹ ਗੱਲ ਵੀ ਖਾਸ ਧਿਆਨ ਦੇਣ ਜੋਗੀ ਹੈ ਕਿ ਛੇੜਛਾੜ ਦਾ ਮਾਮਲਾ ਮਰਨ ਵਾਲੇ ਨਾਲ ਨਹੀਂ ਉਲ ਟਾ ਉਸ ਦੇ ਦੋਸਤ ਨਾਲ ਹੀ ਹੋਇਆ ਸੀ ਅਤੇ ਉਸ ਦੇ ਦੋਸਤ ਵੱਲੋਂ ਦੋਸ਼ੀਆਂ ਦੇ ਪਰਿਵਾਰਿਕ ਔਰਤਾਂ ਨਾਲ ਛੇੜਛਾੜ ਕੀਤੀ ਗਈ ਸੀ। ਜਿਸ ਦਾ ਬਦਲਾ ਲੈਣ ਲਈ ਉਨ੍ਹਾਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ।

PunjabKesari

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸਵੇਰੇ-ਸਵੇਰੇ ਸਕੂਲ 'ਚ ਹੋ ਗਿਆ ਧਮਾਕਾ!

ਨਾਜਾਇਜ਼ ਦੇਸੀ ਕੱਟੇ ਬਾਰੇ ਐੱਸ.ਐੱਸ.ਪੀ. ਨੇ ਜਾਣਕਾਰੀ ਦਿੱਤੀ ਕਿ ਦੋਸ਼ੀਆਂ ਨੇ ਮੰਨਿਆ ਹੈ ਕਿ ਇਹ ਦੇਸੀ ਕੱਟਾ ਉਨ੍ਹਾਂ ਨੇ ਕੋਟਾ ਰਾਜਸਥਾਨ ਤੋਂ ਲਿਆਂਦਾ ਗਿਆ ਸੀ, ਜਿਸ ਦੀ ਉਨ੍ਹਾਂ ਨੇ ਵਾਰਦਾਤ ਸਮੇਂ ਵਰਤੋਂ ਕੀਤੀ ਹੈ ਅਤੇ ਬਰਾਮਦ ਕਰ ਲਿੱਤਾ ਗਿਆ ਹੈ। ਸੋਸ਼ਲ ਮੀਡੀਆ ਉੱਪਰ ਇਕ ਵਾਇਰਲ ਹੋਈ ਵੀਡੀਓ ਨੂੰ ਐੱਸ.ਐੱਸ.ਪੀ. ਨੇ ਜਾਅਲੀ ਦੱਸਿਆ ਅਤੇ ਕਿਹਾ ਕਿ ਇਹ ਵੀਡੀਓ ਅਪਲੋਡ ਕਰਨ ਵਾਲੇ ਨੇ ਹੀ ਡਿਲੀਟ ਕਰ ਦਿੱਤੀ ਹੈ। ਕਿਉਂਕਿ ਇਸ ਵੀਡੀਓ ਦਾ ਇਸ ਵਾਰਦਾਤ ਨਾਲ ਕੋਈ ਸਬੰਧ ਨਹੀਂ ਸੀ। ਇਹ ਵੀਡੀਓ ਸਿਰਫ ਮਾਮਲੇ ਨੂੰ ਉਲਝਾਉਣ ਲਈ ਅਤੇ ਪੁਲਸ ਨੂੰ ਗੁੰਮਰਾਹ ਕਰਨ ਲਈ ਹੀ ਸੀ। ਐੱਸ.ਐੱਸ. ਪੀ. ਨੇ ਕਿਹਾ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਦੇ ਤਹਿਤ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।


author

Anmol Tagra

Content Editor

Related News