ਪੰਜਾਬ ਖ਼ਿਲਾਫ਼ ਪਾਕਿਸਤਾਨੀ ਸਾਜ਼ਿਸ਼ ਨਾਕਾਮ! DGP ਗੌਰਵ ਯਾਦਵ ਨੇ ਕੀਤਾ ਖ਼ੁਲਾਸਾ

Saturday, Dec 27, 2025 - 05:41 PM (IST)

ਪੰਜਾਬ ਖ਼ਿਲਾਫ਼ ਪਾਕਿਸਤਾਨੀ ਸਾਜ਼ਿਸ਼ ਨਾਕਾਮ! DGP ਗੌਰਵ ਯਾਦਵ ਨੇ ਕੀਤਾ ਖ਼ੁਲਾਸਾ

ਚੰਡੀਗੜ੍ਹ/ਫਾਜ਼ਿਲਕਾ (ਵੈੱਬ ਡੈਸਕ): ਪਾਕਿਸਤਾਨ ਵੱਲੋਂ ਡੂੰਘੀਆਂ ਸਾਜ਼ਿਸ਼ਾਂ ਤਹਿਤ ਲਗਾਤਾਰ ਸਰਹੱਦ ਪਾਰ ਤੋਂ ਨਸ਼ਾ ਤੇ ਹਥਿਆਰ ਪੰਜਾਬ ਭੇਜੇ ਜਾ ਰਹੇ ਹਨ। ਨਸ਼ਾ ਤਸਕਰੀ ਵਿਰੁੱਧ ਜਾਰੀ ਮੁਹਿੰਮ ਵਿਚ ਪੰਜਾਬ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (BSF) ਨਾਲ ਮਿਲ ਕੇ ਕੀਤੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਕਾਰਵਾਈ ਦੌਰਾਨ ਪੁਲਸ ਨੇ ਇਕ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤਾ ਹੈ।

In a major breakthrough, State Special Operations Cell (#SSOC), Fazilka in a joint operation with BSF apprehends one accused and recovers 5 kg heroin.

Preliminary investigation reveals that the recovered narcotics are sourced from Pakistan for further distribution in Punjab.… pic.twitter.com/r55q7Tbrjx

— DGP Punjab Police (@DGPPunjabPolice) December 27, 2025

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਮੁਤਾਬਕ ਮੁੱਢਲੀ ਜਾਂਚ ਵਿਚ ਇਹ ਖ਼ੁਲਾਸਾ ਹੋਇਆ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਮੰਗਵਾਏ ਗਏ ਸਨ। ਇਸ ਖੇਪ ਨੂੰ ਅੱਗੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਅਤੇ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਪੁਲਸ ਹੁਣ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੰਜਾਬ ਪੁਲਸ ਸੂਬੇ ਵਿੱਚੋਂ ਨਸ਼ਾ ਤਸਕਰੀ ਦੇ ਸਿੰਡੀਕੇਟਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਵਾਈ ਨੂੰ ਨਸ਼ਾ ਤਸਕਰੀ ਦੇ ਇਕ ਵੱਡੇ ਨੈੱਟਵਰਕ 'ਤੇ ਡੂੰਘੀ ਸੱਟ ਵਜੋਂ ਦੇਖਿਆ ਜਾ ਰਿਹਾ ਹੈ।


author

Anmol Tagra

Content Editor

Related News