ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ
Tuesday, Jul 21, 2026 - 01:21 PM (IST)
ਮੋਗਾ (ਵੈੱਬ ਡੈਸਕ): ਮੋਗਾ ਪੁਲਸ ਨੇ ਇਕ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਕੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ ਇਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਧਮਾਕਾਖੇਜ਼ ਸਮੱਗਰੀ, ਇਕ ਇਲੈਕਟ੍ਰਾਨਿਕ ਡੈਟੋਨੇਟਰ, ਇਕ 9mm ਗਲੌਕ ਪਿਸਤੌਲ ਸਮੇਤ ਇਕ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਸੀ, ਜੋ ਕਿ ਹੁਣ UK ਵਿਚ ਰਹਿੰਦਾ ਹੈ ਅਤੇ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੈ। ਉਸ ਦੇ ਨਿਰਦੇਸ਼ਾਂ 'ਤੇ ਦੋਸ਼ੀਆਂ ਨੇ ਪੁਲਸ ਸਟੇਸ਼ਨ ਸਦਰ ਮੋਗਾ 'ਤੇ ਗ੍ਰਨੇਡ ਹਮਲਾ ਕੀਤਾ ਅਤੇ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿਚ IED ਲਗਾਉਣ ਦੀ ਯੋਜਨਾ ਬਣਾਈ ਸੀ।
In a major breakthrough, @MogaPolice busts a terror conspiracy, apprehends 17 accused, and recovers an Improvised Explosive Device (IED), explosive material, an electronic detonator, and a 9mm Glock pistol with a magazine.
— DGP Punjab Police (@DGPPunjabPolice) July 21, 2026
Preliminary investigation reveals that Iqbal Singh @… pic.twitter.com/u4xC6GMqyY
ਬੀ.ਐੱਨ.ਐੱਸ, ਵਿਸਫੋਟਕ ਪਦਾਰਥ ਐਕਟ, ਯੂ.ਏ.ਪੀ.ਏ, ਵਿਸਫੋਟਕ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਰੋਕਥਾਮ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਥਾਣਾ ਸਦਰ ਮੋਗਾ ਵਿਖੇ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ, ਰਾਸ਼ਟਰ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
