ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
Tuesday, Sep 15, 2026 - 04:13 PM (IST)
ਚੰਡੀਗੜ੍ਹ: ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਆਈ.ਜੀ.ਆਈ. (IGI) ਹਵਾਈ ਅੱਡੇ, ਨਵੀਂ ਦਿੱਲੀ ਤੋਂ ਹਿਰਾਸਤ ਵਿਚ ਲਿਆ ਹੈ।
ਇਸ ਕਾਰਵਾਈ ਨੂੰ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਕਰਾਰ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਰਮਵੀਰ ਸਿੰਘ ਨੇ ਅਮਰੀਕਾ ਵਿਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਲਈ ਟਿਕਾਣਾ ਮੁਹੱਈਆ ਕਰਵਾਇਆ ਸੀ। ਉਹ ਪੁਲਸ ਸਟੇਸ਼ਨ ਸਟੇਟ ਕ੍ਰਾਈਮ, ਐੱਸ.ਏ.ਐੱਸ. ਨਗਰ ਵਿਖੇ ਆਈ.ਪੀ.ਸੀ., ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐੱਫ.ਆਈ.ਆਰ. (FIR) ਵਿੱਚ ਲੋੜੀਂਦਾ ਸੀ। ਏ.ਜੀ.ਟੀ.ਐਫ. (AGTF) ਪੰਜਾਬ ਵੱਲੋਂ 03.09.2026 ਨੂੰ ਉਸ ਵਿਰੁੱਧ 'ਲੁੱਕ ਆਊਟ ਸਰਕੂਲਰ' (LOC) ਜਾਰੀ ਕੀਤਾ ਗਿਆ ਸੀ।
Crackdown on Transnational Gangster Network: Lawrence Bishnoi’s Close Associate Deported from Canada
— DGP Punjab Police (@DGPPunjabPolice) September 15, 2026
In a major breakthrough against transnational organised crime, Punjab Police’s Anti-Gangster Task Force (#AGTF) has taken Karamveer Singh, a close associate of Gangster Lawrence… pic.twitter.com/wZ8zIfhEFK
ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਰਿਹਾ ਹੈ, ਜਿਸ ਵਿਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਫਿਰੌਤੀ, ਅਸਲਾ ਐਕਟ ਦੀ ਉਲੰਘਣਾ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਉਸ ਦੇ ਵਿਆਪਕ ਅਪਰਾਧਿਕ ਨੈੱਟਵਰਕ ਅਤੇ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ ਅਤੇ ਲੋੜੀਂਦੇ ਅਪਰਾਧੀਆਂ ਨੂੰ, ਭਾਵੇਂ ਉਹ ਕਿਤੇ ਵੀ ਸਰਗਰਮ ਹੋਣ, ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Related News
ਕੈਨੇਡਾ ਗੁਰੂਘਰ ''ਚ ਸੇਵਾਦਾਰਾਂ ''ਤੇ ਹੋਏ ਹਮਲੇ ''ਚ ਪੁਲਸ ਦੀ ਵੱਡੀ ਕਾਰਵਾਈ ! 27 ਸਾਲਾ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
