ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ! ਮਾਮਲਾ ਜਾਣ ਉੱਡਣਗੇ ਹੋਸ਼

Monday, Oct 05, 2026 - 03:18 PM (IST)

ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ! ਮਾਮਲਾ ਜਾਣ ਉੱਡਣਗੇ ਹੋਸ਼

ਖੰਨਾ (ਬਿਪਨ/ਵਿਨਾਇਕ): ਖੰਨਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਦੇ ਇਕ ਸਿਪਾਹੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਸਿਪਾਹੀ ਦੀ ਪਛਾਣ ਅਰੁਣ ਸ਼ਰਮਾ ਵਜੋਂ ਹੋਈ ਹੈ, ਜੋ ਖੰਨਾ ਵਿਖੇ ਹੀ ਤਾਇਨਾਤ ਸੀ।

ਸਿਪਾਹੀ ਲੰਬੇ ਸਮੇਂ ਤੋਂ ਨਸ਼ੇ ਦਾ ਸੇਵਨ ਕਰਦਾ ਆ ਰਿਹਾ ਸੀ ਅਤੇ ਉਸ ’ਤੇ ਨਸ਼ਾ ਵੇਚਣ ਦੇ ਵੀ ਦੋਸ਼ ਹਨ। ਪੁਲਸ ਨੇ ਟਰੈਪ ਲਗਾ ਕੇ ਉਸ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਮਾਮਲੇ ਸਬੰਧੀ ਥਾਣਾ ਸਿਟੀ-2 ਖੰਨਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਖੰਨਾ ਪੁਲਸ ਨੇ ਇਕ ਹੋਰ ਮਾਮਲੇ ਵਿਚ ਪੰਜਾਬ ਹੋਮਗਾਰਡ ਦੇ ਜਵਾਨ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਜਵਾਨ ਨਸ਼ੇ ਦੀ ਹਾਲਤ ਵਿਚ ਮਿਲਿਆ ਸੀ। ਉਸ ਦਾ ਸਰਕਾਰੀ ਹਸਪਤਾਲ ਖੰਨਾ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜੋ ਪਾਜ਼ੇਟਿਵ ਆਇਆ। ਇਸ ਤੋਂ ਬਾਅਦ ਪੁਲਸ ਨੇ ਹੋਮਗਾਰਡ ਜਵਾਨ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।


author

Anmol Tagra

Content Editor

Related News