ਸੈਂਟਰਲ ਜੇਲ੍ਹ ’ਚ ਬੈਠਾ ਮੁਲਜ਼ਮ ਚਲਾ ਰਿਹਾ ਨਸ਼ੇ ਦਾ ਕਾਰੋਬਾਰ! 5 ਕਰੋੜ ਦੀ ਹੈਰੋਇਨ ਨਾਲ ਫੜਿਆ ਗਿਆ ਭਰਾ
Wednesday, Jan 15, 2025 - 02:22 PM (IST)
ਲੁਧਿਆਣਾ (ਅਨਿਲ)- ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਸਮੱਗਲਰ ਨੂੰ 5 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਡੀ. ਐੱਸ. ਪੀ. ਅਜੇ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਨਸ਼ਾ ਸਮੱਗਲਰ ਆਪਣੇ ਘਰ ਤੋਂ ਐਕਟਿਵਾ ’ਤੇ ਮੁਹੱਲਾ ਜਨਤਾ ਨਗਰ ਵਿਖੇ ਹੈਰੋਇਨ ਸਪਲਾਈ ਕਰਨ ਲਈ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ
ਥਾਣੇਦਾਰ ਭੁਪਿੰਦਰ ਸਿੰਘ ਦੀ ਪੁਲਸ ਟੀਮ ਨੇ ਮੁਹੱਲਾ ਜਨਤਾ ਨਗਰ ਪੁੱਜੀ ਇਸ ਦੌਰਾਨ ਇਕ ਵਿਅਕਤੀ ਆਪਣੇ ਘਰ ਤੋਂ ਐਕਟਿਵਾ ’ਤੇ ਆ ਰਿਹਾ ਸੀ, ਜਿਸ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਟੀਮ ਨੇ ਜਦੋਂ ਉਸ ਕੋਲੋਂ ਬਰਾਮਦ ਹੋਏ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਵਿਅਕਤੀ ਨੂੰ ਤੁਰੰਤ ਕਾਬੂ ਕਰ ਕੇ ਉਸ ਦੀ ਪਛਾਣ ਗੁਰਪ੍ਰੀਤ ਸਿੰਘ ਟੀਟੂ ਪੁੱਤਰ ਮਲਕੀਤ ਸਿੰਘ ਵਾਸੀ ਮੁਹੱਲਾ ਜਨਤਾ ਨਗਰ ਡਵੀਜ਼ਨ ਨੰ. 6 ਵਜੋਂ ਕੀਤੀ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਅਜੇ ਪੂਰੇ ਵੀ ਨਹੀਂ ਹੋਏ ਸੀ ਸੱਜ ਵਿਆਹੀ ਦੇ ਚਾਅ, ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਹੀ...
ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਮੋਹਾਲੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 5 ਕਰੋੜ ਰੁਪਏ ਤੋਂ ਵੱਧ ਆਂਕੀ ਜਾ ਰਹੀ ਹੈ। ਡੀ. ਐੱਸ. ਪੀ. ਅਜੇ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਗ੍ਰਿਫਤਾਰ ਮੁਲਜ਼ਮ ਗੁਰਪ੍ਰੀਤ ਸਿੰਘ ਅਤੇ ਉਸ ਦੇ ਭਰਾ ਸੰਦੀਪ ਸਿੰਘ ਵੱਲੋਂ ਨਸ਼ੇ ਦੀ ਸਪਲਾਈ ਨਾਲ ਬਣਾਈ ਗਈ ਪ੍ਰਾਪਰਟੀ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਕਤ ਬੇਨਾਮੀ ਪ੍ਰਾਪਰਟੀ ਨੂੰ ਇਸ ਕੇਸ ਨਾਲ ਅਟੈਚ ਕੀਤਾ ਜਾਵੇਗਾ।
ਸੈਂਟਰਲ ਜੇਲ੍ਹ ’ਚ ਨਸ਼ਾ ਸਮੱਗਲਰ ਚਲਾ ਰਿਹਾ ਸੀ ਨਸ਼ੇ ਦਾ ਕਾਰੋਬਾਰ
ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਡੀ. ਐੱਸ. ਪੀ. ਅਜੇ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਜਦ ਮੁਲਜ਼ਮ ਗੁਰਪ੍ਰੀਤ ਸਿੰਘ ਤੋਂ ਬਰਾਮਦ ਹੈਰੋਇਨ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਹੈਰੋਇਨ ਉਸ ਦੇ ਭਰਾ ਸੰਦੀਪ ਸਿੰਘ ਵੱਲੋਂ ਜੇਲ੍ਹ ’ਚ ਜਾਣ ਤੋਂ ਪਹਿਲਾਂ ਲੁਕਾ ਕੇ ਰੱਖੀ ਹੋਈ ਸੀ, ਜਿਸ ਨੂੰ ਉਹ ਸੰਦੀਪ ਸਿੰਘ ਦੇ ਕਹਿਣ ਮੁਤਾਬਕ ਅੱਗੇ ਗਾਹਕਾਂ ਨੂੰ ਸਪਲਾਈ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਨਸ਼ਾ ਸਮੱਗਲਿੰਗ ਦੇ ਵੱਡੇ ਮਾਮਲੇ ’ਚ ਪਿਛਲੇ ਕਈ ਸਾਲਾਂ ਤੋਂ ਸੈਂਟਰਲ ਜੇਲ ਲੁਧਿਆਣਾ ’ਚ ਬੰਦ ਹੈ, ਜੋ ਜੇਲ੍ਹ ’ਚ ਬੈਠ ਕੇ ਮੋਬਾਈਲ ਫੋਨ ਜ਼ਰੀਏ ਆਪਣੇ ਭਰਾ ਨਾਲ ਸੰਪਰਕ ਕਰ ਕੇ ਘਰ ਵਿਚ ਛੁਪਾ ਕੇ ਰੱਖੀ ਹੋਈ ਹੈ। ਹੈਰੋਇਨ ਨੂੰ ਗਾਹਕਾਂ ਤੱਕ ਆਪਣੇ ਭਰਾ ਗੁਰਪ੍ਰੀਤ ਜ਼ਰੀਏ ਭੇਜਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੰਦੀਪ ਸਿੰਘ ਨੂੰ ਐੱਨ. ਸੀ. ਬੀ. ਨੇ 2022 ’ਚ ਅਕਸ਼ੇ ਛਾਬੜਾ ਦੇ ਸਾਥੀ ਦੇ ਰੂਪ ’ਚ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ 20 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8