ਅੱਜ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਪੁਲਸ, ਕਿਸੇ ਸਮੇਂ ਵੀ ਹੋ ਸਕਦੈ ਐਕਸ਼ਨ
Monday, Mar 03, 2025 - 10:33 AM (IST)

ਬਠਿੰਡਾ : ਪੰਜਾਬ ਵਿਚ ਨਸ਼ਿਆਂ ਵਿਰੁੱਧ ਛੇੜੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਅੱਜ ਪੰਜਾਬ ਪੁਲਸ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਵਿਚ ਵੱਡੇ ਨਸ਼ਾ ਤਸਕਰ ਖ਼ਿਲਾਫ ਵੱਡੀ ਕਾਰਵਾਈ ਹੋਣ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਤਸਕਰ ਖ਼ਿਲਾਫ਼ ਪਹਿਲਾਂ ਨਵੀ ਕਈ ਮਾਲਾ ਦਰਜ ਸਨ, ਜਿਸ ਦੇ ਚੱਲਦੇ ਅੱਜ ਪੰਜਾਬ ਪੁਲਸ ਇਸ ਤਸਕਰ 'ਤੇ ਐਕਸ਼ਨ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ : 13 ਥਾਣਿਆਂ ਦੀ ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਵੱਡੇ ਅਫਸਰਾਂ ਨੇ ਵੀ ਸਾਂਭੇ ਮੋਰਚੇ
ਦੱਸਣਯੋਗ ਹੈ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਚੱਲਦੇ ਪੰਜਾਬ ਪੁਲਸ ਨੇ ਬੀਤੇ ਦਿਨੀਂ ਕਈ ਜ਼ਿਲ੍ਹਿਆਂ ਵਿਚ ਵੱਡੇ ਪੱਧਰ 'ਤੇ ਕਾਰਵਾਈ ਕੀਤੀ। ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ਨੀਵਾਰ ਨੂੰ ਵੱਡੇ ਪੱਧਰ 'ਤੇ ਪੁਲਸ ਨੂੰ ਜ਼ਮੀਨੀ ਪੱਧਰ 'ਤੇ ਉਤਾਰਿਆ ਗਿਆ, ਜਿਸ ਦੇ ਚੱਲਦੇ ਪੰਜਾਬ ਦੇ ਲਗਭਗ 750 ਟਿਕਾਣਿਆਂ 'ਤੇ ਪੁਲਸ ਦੀ ਕਾਰਵਾਈ ਹੋਈ। ਨਸ਼ੇ ਖ਼ਿਲਾਫ਼ ਪੰਜਾਬ ਵਿਚ ਲਗਭਗ 12000 ਤੋਂ ਵੱਧ ਪੁਲਸ ਅਫਸਰ ਅਤੇ ਜਵਾਨ ਮੈਦਾਨ ਵਿਚ ਉਤਰੇ ਗਏ। ਸੂਬੇ ਭਰ ਵਿਚ ਪੁਲਸ ਵਲੋਂ ਛਾਪੇਮਾਰੀ ਕੀਤੀ ਗਈ। ਬਠਿੰਡਾ, ਪਟਿਆਲਾ, ਜਲੰਧਰ, ਮੋਗਾ, ਜ਼ੀਰਾ, ਫਿਰੋਜ਼ਪੁਰ, ਅੰਮ੍ਰਿਤਸਰ, ਲੁਧਿਆਣਾ ਤੋਂ ਇਲਾਵਾ ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਰੇਡ ਕੀਤੀ ਗਈ। ਇਹ ਵੀ ਸੂਚਨਾ ਮਿਲੀ ਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿਚ ਡਰੱਗ ਪੈਡਲਰਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀਆਂ, ਬੱਚਿਆਂ ਦੀਆਂ ਲੱਗੀਆਂ ਮੌਜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e