ਪੰਜਾਬ ਪੁਲਸ ਦਾ Goa ''ਚ ਐਕਸ਼ਨ! DGP ਨੇ ਕੀਤਾ ਖ਼ੁਲਾਸਾ

Saturday, Sep 07, 2024 - 12:32 PM (IST)

ਚੰਡੀਗੜ੍ਹ/ਪਠਾਨਕੋਟ(ਵੈੱਬ ਡੈਸਕ): ਪੰਜਾਬ ਪੁਲਸ ਨੇ ਗੋਆ 'ਚ ਸਖ਼ਤ ਐਕਸ਼ਨ ਲੈਂਦਿਆਂ 6 ਸਾਲਾ ਬੱਚੇ ਨੂੰ ਅਗਵਾ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਠਾਨਕੋਟ ਤੋਂ 6 ਸਾਲਾ ਬੱਚੇ ਨੂੰ ਘਰ ਦੇ ਬਾਹਰੋਂ ਅਗਵਾ ਕਰ ਲਿਆ ਗਿਆ ਸੀ ਤੇ ਅਗਵਾਕਾਰ ਉਸ ਨੂੰ ਗੱਡੀ ਵਿਚ ਹਿਮਾਚਲ ਪ੍ਰਦੇਸ਼ ਲੈ ਗਏ ਸਨ। ਉਨ੍ਹਾਂ ਵੱਲੋਂ ਬੱਚੇ ਦੇ ਪਰਿਵਾਰ ਕੋਲੋਂ 2 ਕਰੋੜ ਰੁਪਏ ਦੀ ਫ਼ਿਰੌਤੀ ਮੰਗੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਾਬਾਲਗਾ ਨਾਲ ਗੈਂਗਰੇਪ! ਡੇਢ ਮਹੀਨੇ ਬਾਅਦ ਹੋਈ ਪਹਿਲੀ ਗ੍ਰਿਫ਼ਤਾਰੀ

ਪੰਜਾਬ ਪੁਲਸ ਨੇ ਮੁਸਤੈਦੀ ਦਿਖਾਉਂਦਿਆਂ ਤੁਰੰਤ ਹਿਮਾਚਲ ਪ੍ਰਦੇਸ਼ ਪੁਲਸ ਨਾਲ ਸੰਪਰਕ ਬਣਾ ਕੇ ਬੱਚੇ ਨੂੰ ਕੁਝ ਘੰਟਿਆਂ ਵਿਚ ਹੀ ਅਗਵਾਕਾਰਾਂ ਤੋਂ ਬੱਚੇ ਨੂੰ ਛੁਡਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਸੀ। ਪੁਲਸ ਵੱਲੋਂ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਪੁਲਸ ਵੱਲੋਂ ਰਹਿੰਦੇ 2 ਮੁੱਖ ਮੁਲਜ਼ਮਾਂ ਨੂੰ ਗੋਆ ਦੇ ਕਨਕੋਲਿਮ ਤੋਂ ਕਾਬੂ ਕਰ ਲਿਆ ਗਿਆ ਹੈ। ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪਠਾਨਟੋਕ ਪੁਲਸ ਨੇ 6 ਸਾਲਾ ਬੱਚੇ ਦੀ ਕਿਡਨੈਪਿੰਗ ਦੇ ਮਾਮਲੇ 'ਚ 2 ਮੁੱਖ ਮੁਲਜ਼ਮਾਂ ਨੂੰ ਗੋਆ ਦੇ ਕਨਕੋਲਿਮ ਤੋਂ ਕਾਬੂ ਕੀਤਾ ਹੈ। ਇਸ ਮਾਮਲੇ ਵਿਚ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਨੇ ਇਸ ਇੰਟਰ ਸਟੇਟ ਆਪ੍ਰੇਸ਼ਨ ਵਿਚ ਗੋਆ ਦੇ ਡੀ.ਜੀ.ਪੀ. ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News