ਬੇਅਦਬੀ ਤੋਂ ਬਾਅਦ ਹੋਏ ਕਤਲ ਦੇ ਮਾਮਲੇ ''ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ (ਵੀਡੀਓ)

Tuesday, May 07, 2024 - 06:42 PM (IST)

ਬੇਅਦਬੀ ਤੋਂ ਬਾਅਦ ਹੋਏ ਕਤਲ ਦੇ ਮਾਮਲੇ ''ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ (ਵੀਡੀਓ)

ਫਿਰੋਜ਼ਪੁਰ (ਸੰਨੀ ਚੋਪੜਾ): ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਇਸ ਮਗਰੋਂ ਬੇਅਦਬੀ ਕਰਨ ਵਾਲੇ ਬਖਸ਼ੀਸ਼ ਸਿੰਘ ਦੀ ਉੱਥੇ ਮੌਜੂਦ ਲੋਕਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਪੁਲਸ ਨੇ ਐੱਫ.ਆਈ.ਆਰ. ਦਰਜ ਕੀਤੀ ਸੀ। ਇਸ ਮਾਮਲੇ ਵਿਚ ਹੁਣ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ: ਬੱਚੇ ਨੂੰ ਸਕੂਲ ਤੋਰਨ ਮਗਰੋਂ ਮਾਂ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਉਕਤ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਸਨ, ਜਿਸ ਵਿਚ ਨਜ਼ਰ ਆ ਰਿਹਾ ਸੀ ਕਿ ਇਕ ਵਿਅਕਤੀ ਵੱਲੋਂ ਬੇਅਦਬੀ ਦੇ ਦੋਸ਼ੀ ਦੇ ਸਿਰ ਵਿਚ ਕਿਰਪਾਨ ਨਾਲ ਵਾਰ ਕੀਤੇ ਜਾ ਰਹੇ ਸਨ। ਪੁਲਸ ਵੱਲੋਂ ਇਸ ਮੁਲਜ਼ਮ ਦੀ ਪਛਾਣ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨੂੰ ਪੁਲਸ ਵੱਲੋਂ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਇਕ-ਇਕ ਕਦਮ ਸੋਚ-ਸਮਝ ਕੇ ਚੁੱਕਿਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਕਿਸਾਨ ਆਗੂ ਦੇ ਕਤਲਕਾਂਡ 'ਚ ਨਵਾਂ ਮੋੜ! ਗ੍ਰੰਥੀ ਸਿੰਘ ਸਣੇ 2 ਵਿਅਕਤੀ ਗ੍ਰਿਫ਼ਤਾਰ

ਜਰਨੈਲ 'ਤੇ ਪਹਿਲਾਂ ਵੀ ਹਨ ਹੱਤਿਆ ਦੇ ਦੋਸ਼

ਗ੍ਰਿਫ਼ਤਾਰ ਕੀਤੇ ਗਏ ਜਰਨੈਲ ਸਿੰਘ ਦਾ ਪਹਿਲਾਂ ਵੀ ਕ੍ਰਿਮੀਨਲ ਰਿਕਾਰਡ ਹੈ। ਜਰਨੈਲ ਸਿੰਘ ਉੱਪਰ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਜਰਨੈਲ ਸਿੰਘ NDPS ਐਕਟ ਤਹਿਤ ਮੁਕੱਦਮੇ ਵਿਚ ਵੀ ਨਾਮਜ਼ਦ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ ਕੁਝ ਹੋਰ ਲੋਕਾਂ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਹੈ ਤੇ ਹੋਰ ਲੋਕਾਂ ਦੀ ਵੀ ਵੀਡੀਓਜ਼ ਵਿਚੋਂ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News