ਪੰਜਾਬ ਦੇ ਲੋਕਾਂ ਲਈ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ, ਵਟਸਐਪ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਬਚੋ

Thursday, May 26, 2022 - 12:21 PM (IST)

ਪੰਜਾਬ ਦੇ ਲੋਕਾਂ ਲਈ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ, ਵਟਸਐਪ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਬਚੋ

ਚੰਡੀਗੜ੍ਹ (ਰਮਨਜੀਤ) : ਪੰਜਾਬ ਪੁਲਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਪੰਜਾਬ ਦੇ ਲੋਕਾਂ ਲਈ ਇਕ ਐਡਵਾਈਜ਼ਰੀ ਜਾਰੀ ਕਰਕੇ ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਜਾਅਲੀ ਵਟਸਐਪ ਆਈ. ਡੀਜ਼. ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗ ਕਰਨ ਵਾਲੇ ਸੰਦੇਸ਼ਾਂ ਤੋਂ ਸੁਚੇਤ ਰਹਿਣ ਦਾ ਸੁਝਾਅ ਦਿੱਤਾ ਹੈ। ਸਾਈਬਰ ਕ੍ਰਾਈਮ ਸੈੱਲ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫ੍ਰੀ ਨੰਬਰ ‘1930’ ’ਤੇ ਸੂਚਨਾ ਦੇਣ।

ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਕੈਬਨਿਟ ਨੂੰ ਲੈ ਕੇ ਅਹਿਮ ਖ਼ਬਰ, ਬਜਟ ਸੈਸ਼ਨ ਤੋਂ ਬਾਅਦ ਕੀਤਾ ਜਾ ਸਕਦੈ ਵਾਧਾ!

ਆਈ. ਜੀ. ਪੀ. ਸਟੇਟ ਸਾਈਬਰ ਕ੍ਰਾਈਮ ਆਰ. ਕੇ. ਜੈਸਵਾਲ ਨੇ ਕਿਹਾ ਕਿ ਇਕ ਮਹੀਨੇ ਤੋਂ ਵੀ ਘੱਟ ਸਮੇਂ 'ਚ ਅਜਿਹੇ ਦੋ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਧੋਖਾਧੜੀ ਕਰਨ ਵਾਲਿਆਂ ਨੇ ਵੀ. ਵੀ. ਆਈ. ਪੀ. ਦੀ ਪਛਾਣ ਅਪਣਾ ਕੇ ਨਿਰਦੋਸ਼ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਮਾਨ ਸਰਕਾਰ ਨੂੰ ਵੱਡਾ ਝਟਕਾ, ਰਾਜਪਾਲ ਦਾ 'ਇਕ ਵਿਧਾਇਕ ਇਕ ਪੈਨਸ਼ਨ' ਆਰਡੀਨੈਂਸ 'ਤੇ ਹਸਤਾਖ਼ਰ ਕਰਨ ਤੋਂ ਇਨਕਾਰ

ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਟੇਟ ਸਾਈਬਰ ਕ੍ਰਾਈਮ ਨੇ ਥਾਣਾ ਸਟੇਟ ਸਾਈਬਰ ਕ੍ਰਾਈਮ, ਐੱਸ. ਏ. ਐੱਸ. ਨਗਰ ਵਿਖੇ 26 ਅਪ੍ਰੈਲ, 2022 ਨੂੰ ਧਾਰਾ 420 ਅਤੇ 511, ਆਈ. ਟੀ. ਐਕਟ ਦੀਆਂ ਧਾਰਾਵਾਂ 66ਸੀ ਅਤੇ 66ਡੀ ਅਤੇ 19 ਮਈ, 2022 ਨੂੰ ਆਈ. ਟੀ. ਐਕਟ ਦੀ ਧਾਰਾ 66ਸੀ ਦੇ ਤਹਿਤ ਦੋ ਐੱਫ਼. ਆਈ. ਆਰ. ਦਰਜ ਕੀਤੀਆਂ ਹਨ। ਸਟੇਟ ਸਾਈਬਰ ਕ੍ਰਾਈਮ ਵਲੋਂ ਦੋਸ਼ੀਆਂ ਨੂੰ ਫੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News