ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਪੰਜਾਬ ਪੁਲਸ ਵੱਲੋਂ 4 ਕਿਲੋ ਹੈਰੋਇਨ ਬਰਾਮਦ
Saturday, Aug 05, 2023 - 06:30 PM (IST)
ਚੰਡੀਗੜ੍ਹ- ਪੰਜਾਬ 'ਚ ਲਗਾਤਾਰ ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਰ੍ਹਾਂ ਬੀਤੇ ਦਿਨੀਂ ਵੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਦੌਰਾਨ ਹਾਲ ਹੀ 'ਚ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਮ੍ਰਿਤਕ ਨੌਜਵਾਨ ਦੀ ਪਿੰਡ ਪੁੱਜੀ ਦੇਹ, ਭੈਣਾਂ ਨੇ ਸਿਹਰਾ ਸਜਾ ਤੇ ਰੱਖੜੀ ਬੰਨ੍ਹ ਦਿੱਤੀ ਅੰਤਿਮ ਵਿਦਾਈ
ਡੀਜੀਪੀ ਨੇ ਜਾਣਕਾਰੀ ਦਿੰਦਿਆਂ ਲਿਖਿਆ ਹੈ ਕਿ ਇਕ ਫਾਲੋ-ਅਪ ਆਪ੍ਰੇਸ਼ਨ 'ਚ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਤੋਂ 4 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਅੱਗੇ ਲਿਖਿਆ ਕਿ ਕੁੱਲ 10 ਕਿਲੋ ਹੈਰੋਇਨ ਅਤੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ 1.5 ਲੱਖ ਡਰੱਗ ਮਨੀ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਆਈ ਫਲੂ ਦੀ ਲਪੇਟ 'ਚ ਆਇਆ ਪੰਜਾਬ ਦਾ ਇਹ ਜ਼ਿਲ੍ਹਾ, 80 ਫ਼ੀਸਦੀ ਬੱਚੇ-ਬਜ਼ੁਰਗ ਹੋ ਚੁੱਕੇ ਪ੍ਰਭਾਵਿਤ
ਉਨ੍ਹਾਂ ਲਿਖਿਆ ਕਿ ਸਾਡੀਆਂ ਟੀਮਾਂ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੰਮ ਕਰ ਰਹੀਆਂ ਹਨ। ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
ਇਹ ਵੀ ਪੜ੍ਹੋ- ਚੰਡੀਗੜ੍ਹ ਰੂਟ 'ਤੇ ਚੱਲਦੀ ਪਨ ਬੱਸ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8