ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਜੰਗ: ਇਕ ਹਫ਼ਤੇ ''ਚ ਹੈਰੋਇਨ, ਅਫ਼ੀਮ ਤੇ ਗਾਂਜੇ ਸਣੇ 301 ਨਸ਼ਾ ਤਸਕਰ ਗ੍ਰਿਫ਼ਤਾਰ

Wednesday, Nov 30, 2022 - 01:05 AM (IST)

ਚੰਡੀਗੜ੍ਹ : ਨਸ਼ਿਆਂ ਖ਼ਿਲਾਫ਼ ਛੇੜੀ ਗਈ ਫ਼ੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 231 ਐੱਫ.ਆਈ.ਆਰ, ਜਿਨ੍ਹਾਂ ਵਿਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅਸ਼ਲੀਲ ਵੀਡੀਓ ਵੇਖ ਕੇ ਨਾਬਾਲਗ ਨੇ 10 ਸਾਲਾ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, ਬੱਚੀ ਦੀ ਹੋਈ ਮੌਤ

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿੱਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ, ਕੈਪਸੂਲ, ਇੰਜੈਕਸ਼ਨ ਤੇ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 7.45 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਐੱਨ.ਡੀ.ਪੀ.ਐੱਸ. ਕੇਸਾਂ ਵਿਚ ਭਗੌੜੇ ਹੋਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ 5 ਜੁਲਾਈ ਨੂੰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ 15 ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ ਜਾਣ ਨਾਲ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 459 ਤਕ ਪਹੁੰਚ ਗਈ ਹੈ।

ਇਹ ਖ਼ਬਰ ਵੀ ਪੜ੍ਹੋ - NIA ਨੇ ਪੰਜਾਬ ਦੀ ਜੇਲ੍ਹ 'ਚ ਕੀਤੀ ਛਾਪੇਮਾਰੀ, ਗੈਂਗਸਟਰ ਵੱਲੋਂ ਫਰਸ਼ ਦੀ ਦਰਾਰ 'ਚ ਲੁਕਾਈ ਚੀਜ਼ ਕੀਤੀ ਬਰਾਮਦ

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਜੁੜੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਥੋੜ੍ਹੀ ਮਾਤਰਾ ਵਿਚ ਹੀ ਨਸ਼ੇ ਦੀ ਬਰਾਮਦਗੀ ਹੋਈ ਹੋਵੇ।

ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਗੰਨ ਕਲਚਰ ਬਾਰੇ ਜਾਰੀ ਹੋਏ ਨਵੇਂ ਨਿਰਦੇਸ਼, ਗਾਇਕਾਂ 'ਤੇ ਕਾਰਵਾਈ ਬਾਰੇ ਵੀ ਕੀਤਾ ਗਿਆ ਸਪੱਸ਼ਟ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਇਸ ਸਰਹੱਦੀ ਸੂਬੇ 'ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀ.ਜੀ.ਪੀ. ਨੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧੀਨ ਖੇਤਰਾਂ ਵਿਚ ਨਸ਼ੇ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰਨ। ਉਨ੍ਹਾਂ ਨੇ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਾਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News