ਕਠੂਆ ''ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੁੰਜਾਬ ਪੁਲਸ ਵੀ ਹੋਈ ਅਲਰਟ, ਚਲਾਇਆ ਸਪੈਸ਼ਲ ਸਰਚ ਆਪਰੇਸ਼ਨ
Tuesday, Jul 09, 2024 - 09:11 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਇਲਾਕੇ ਅਤੇ ਸ਼ਹਿਰੀ ਇਲਾਕੇ ਵਿਖੇ ਸ਼ੱਕੀ ਵੇਖੇ ਜਾਣ ਤੋਂ ਬਾਅਦ ਪੁਲਸ ਅਲਰਟ 'ਤੇ ਹੈ। ਆਏ ਦਿਨ ਸਰਚ ਆਪਰੇਸ਼ਨ ਚਲਾਏ ਜਾ ਰਹੇ ਨੇ ਤਾਂ ਜੋ ਕਿ ਇਲਾਕੇ ਅੰਦਰ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਸੇ ਤਹਿਤ ਦਿਨ ਪੰਜਾਬ ਦੇ ਗੁਆਂਢੀ ਸੂਬੇ ਜੰਮੂ ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਇਲਾਕੇ ਵਿਖੇ ਹੋਏ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਪੰਜਾਬ ਪੁਲਸ ਮੁੜ ਇਕ ਵਾਰ ਮੁਸਤੈਦ ਵੇਖੀ ਜਾ ਰਹੀ ਹੈ। ਇਸ ਦੇ ਚਲਦੇ ਸਰਹੱਦੀ ਇਲਾਕੇ ਬਮਿਆਲ ਸੈਕਟਰ ਵਿਖੇ ਪੁਲਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ ਅਤੇ ਜੰਮੂ ਤੋਂ ਪੰਜਾਬ ਵਿਚ ਦਾਖਲ ਹੋ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਇਸ ਸਬੰਧੀ ਜਦ ਪੁਲਸ ਅਧਿਕਾਰੀਆਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਸਮੇਂ ਸਮੇਂ 'ਤੇ ਸਰਹੱਦੀ ਇਲਾਕੇ ਵਿਖੇ ਸਰਚ ਆਪਰੇਸ਼ਨ ਚਲਾਏ ਜਾਂਦੇ ਹਨ ਤਾਂ ਜੋ ਜ਼ਿਲ੍ਹੇ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਸਾਡੀਆਂ ਟੀਮਾਂ ਵੱਲੋਂ ਮੁਸ਼ਤੈਦੀ ਵਿਖਾਉਂਦੇ ਹੋਏ ਸਰਚ ਆਪਰੇਸ਼ਨ ਸ਼ੁਰੂ ਕੀਤੇ ਗਏ ਅਤੇ ਜੰਮੂ ਕਸ਼ਮੀਰ ਦੇ ਨਾਲ ਲਗਦੇ ਸਾਰੇ ਹੀ ਇਲਾਕਿਆਂ ਵਿਖੇ ਚੈਕਿੰਗ ਅਭਿਆਨ ਚਲਾਏ ਗਏ ਤਾਂ ਜੋ ਕਿਸੇ ਤਰ੍ਹਾਂ ਕਿ ਇਲਾਕੇ ਅੰਦਰ ਮਾਹੌਲ ਸ਼ਾਂਤ ਬਣਿਆ ਰਹੇ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e