ਐਨਕਾਊਂਟਰ ਮਗਰੋਂ ਲਾਸ਼ਾਂ ਨੂੰ ਪੰਜਾਬ ਲਿਆ ਰਹੀ ਸੀ ਪੁਲਸ, ਰਾਹ 'ਚ ਜੋ ਹੋਇਆ...
Wednesday, Dec 25, 2024 - 09:27 AM (IST)
ਰਾਮਪੁਰ (ਭਾਸ਼ਾ): ਪੀਲੀਭੀਤ ਵਿਚ ਪੰਜਾਬ ਪੁਲਸ ਤੇ ਉੱਤਰ ਪ੍ਰਦੇਸ਼ ਪੁਲਸ ਵੱਲੋਂ ਸਾਂਝੀ ਕਾਰਵਾਈ ਵਿਚ ਮਾਰੇ ਗਏ 'ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ' ਦੇ ਤਿੰਨ ਸ਼ੱਕੀ ਅੱਤਵਾਦੀਆਂ ਦੀਆਂ ਲਾਸ਼ਾਂ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਨੂੰ ਰਾਮਪੁਰ ਬਾਈਪਾਸ 'ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਵਾਪਰੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਰਾਮਪੁਰ ਪੁਲਸ ਨੇ ਨੁਕਸਾਨੀ ਗਈ ਐਂਬੂਲੈਂਸ ਵਿਚੋਂ 3 ਲਾਸ਼ਾਂ ਨੂੰ ਦੂਜੀ ਐਂਬੂਲੈਂਸ ਰਾਹੀਂ ਪੰਜਾਬ ਲਈ ਰਵਾਨਾ ਕਰ ਦਿੱਤਾ। ਇਸ ਹਾਦਸੇ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ। ਰਾਮਪੁਰ ਜ਼ਿਲ੍ਹੇ ਦੇ ਪੁਲਸ ਸੁਪਰੀਡੰਟ ਵਿੱਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਪੀਲੀਭੀਤ ਤੋਂ 3 ਸ਼ੱਕੀ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਦੇਰ ਰਾਤ ਰਾਮਪੁਰ ਬਾਈਪਾਸ 'ਤੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਐਂਬੂਲੈਂਸ ਨੁਕਸਾਨੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਇੱਥੇ ਦੱਸ ਦਈਏ ਕਿ ਪੀਲੀਭੀਤ ਦੇ ਪੂਰਨਪੁਰ ਵਿਚ ਸੋਮਵਾਰ ਨੂੰ ਪੰਜਾਬ ਪੁਲਸ ਤੇ ਉੱਤਰ ਪ੍ਰਦੇਸ਼ ਪੁਲਸ ਦੀ ਸਾਂਝੀ ਟੀਮ ਨੇ ਐਨਕਾਊਂਟਰ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦੇ 3 ਸ਼ੱਕੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਮ੍ਰਿਤਕਾਂ ਦੀ ਪਛਾਣ ਗੁਰਵਿੰਦਰ (25), ਵਰਿੰਦਰ ਸਿੰਘ (23) ਅਤੇ ਜਸਨ ਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (18) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਦੱਸ ਦਈਏ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਉਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਇਲਾਕੇ ‘ਚ ਬਖਸ਼ੀਵਾਲਾ ਪੁਲਸ ਚੌਕੀ ਉਤੇ ਹਮਲਾ ਕਰਨ ਦਾ ਇਲਜ਼ਾਮ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8