ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਤੇ BSF ਦੀ ਬੈਠਕ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

Wednesday, May 17, 2023 - 10:01 AM (IST)

ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਤੇ BSF ਦੀ ਬੈਠਕ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਅੰਮ੍ਰਿਤਸਰ : ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਸ ਹਮੇਸ਼ਾ ਮੁਸਤੈਦ ਰਹੀ ਹੈ। ਇਸ ਦੇ ਮੱਦੇਨਜ਼ਰ ਡੀ. ਜੀ. ਪੀ. ਗੌਰਵ ਯਾਦਵ ਦੀ ਪਹਿਲ 'ਤੇ ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਦੀ ਬੈਠਕ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਪੁਗਾਇਆ ਇਕ ਹੋਰ ਵਾਅਦਾ, ਖ਼ੁਸ਼ ਕਰ ਦਿੱਤੇ ਆਦਮਪੁਰ ਦੇ ਲੋਕ

ਇਹ ਬੈਠਕ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੀ ਅਗਵਾਈ 'ਚ ਹੋਵੇਗੀ, ਜੋ ਕਿ ਖ਼ਾਸ ਅੰਮ੍ਰਿਤਸਰ 'ਚ ਰੱਖੀ ਗਈ ਹੈ। ਇਸ ਬੈਠਕ ਦੌਰਾਨ ਸੀ. ਸੀ. ਟੀ. ਵੀ., ਡਰੋਨ ਗਤੀਵਿਧੀਆਂ, ਡਰੱਗ ਮਾਫ਼ੀਆ ਸਬੰਧੀ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਦੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਪੈਦਲ ਚੱਲ ਕੇ ਪਹੁੰਚੇ ਦਫ਼ਤਰ...(ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News