ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨਾਲ ਵਾਪਰਿਆ ਹਾਦਸਾ, ਪੰਜਾਬ ਪੁਲਸ ਤੇ ਹੋਮ ਗਾਰਡ ਮੁਲਾਜ਼ਮਾਂ ਦੀ ਹੋਈ ਮੌਤ
Tuesday, Mar 05, 2024 - 08:33 AM (IST)
ਤਰਨਤਾਰਨ (ਰਮਨ ਚਾਵਲਾ): ਪੁਲਸ ਜ਼ਿਲ੍ਹਾ ਤਰਨਤਾਰਨ ’ਚ ਤਾਇਨਾਤ ਇਕ ਕਾਂਸਟੇਬਲ ਅਤੇ ਦੋ ਪੰਜਾਬ ਹੋਮ ਗਾਰਡ ਦੇ ਕਰਮਚਾਰੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਤੋਂ ਬਾਅਦ ਪੁਲਸ ਕਰਮਚਾਰੀਆਂ ’ਚ ਸੋਗ ਦੀ ਲਹਿਰ ਦੌੜ ਪਈ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਸਥਾਨਕ ਸ਼ਹਿਰ ’ਚ ਕਾਰ ਅਤੇ ਸਕੂਟਰ ਦਰਮਿਆਨ ਹੋਈ ਭਿਆਨਕ ਟੱਕਰ ’ਚ ਪੰਜਾਬ ਪੁਲਸ ਦੇ ਇਕ ਸਿਪਾਹੀ ਅਤੇ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਚੰਡੀਗੜ੍ਹ ਭਾਜਪਾ ਪ੍ਰਧਾਨ ਦਾ ਕਿਸਾਨਾਂ ਬਾਰੇ ਵਿਵਾਦਤ ਬਿਆਨ; ਅਕਾਲੀ ਦਲ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜੁਗਰਾਜ ਸਿੰਘ ਪੁੱਤਰ ਗੁਰਨਾਮ ਸਿੰਘ ਨਿਵਾਸੀ ਭੈਣੀ ਮੱਸਾ ਸਿੰਘ ਜ਼ਿਲਾ ਤਰਨਤਾਰਨ ਜੋ ਥਾਣਾ ਸਿਟੀ ਤਰਨਤਾਰਨ ਵਿਖੇ ਬਤੌਰ ਸਿਪਾਹੀ ਡਿਊਟੀ ’ਤੇ ਤਾਇਨਾਤ ਸੀ ਅਤੇ ਦੇਰ ਰਾਤ ਡਿਊਟੀ ’ਤੇ ਆਪਣੀ ਕਾਰ ਉੱਪਰ ਸਵਾਰ ਹੋ ਅੰਮ੍ਰਿਤਸਰ ਬਾਈਪਾਸ ਚੌਕ ਵਿਖੇ ਜਾ ਰਿਹਾ ਸੀ। ਜਦੋਂ ਉਸ ਦੀ ਕਾਰ ਨਜ਼ਦੀਕ ਬਾਈਪਾਸ ਪੁੱਜੀ ਤਾਂ ਅਚਾਨਕ ਬੇਕਾਬੂ ਹੁੰਦੀ ਅਚਾਨਕ ਉਸ ਦਾ ਟਾਇਰ ਫਟ ਗਿਆ, ਜੋ ਬੇਕਾਬੂ ਹੁੰਦੀ ਹੋਈ ਅੱਗੇ ਜਾ ਰਹੇ ਸਕੂਟਰ ਸਵਾਰ ਅਮਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਨਿਵਾਸੀ ਤਰਨਤਾਰਨ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਜਿੱਥੇ ਕਾਰ ਦੇ ਪਰਖਚੇ ਉੱਡ ਗਏ ਉਥੇ ਹੀ ਸਕੂਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ’ਚ ਗੰਭੀਰ ਜ਼ਖਮੀ ਦੋਵਾਂ ਵਿਅਕਤੀਆਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਸਿਪਾਹੀ ਜੁਗਰਾਜ ਸਿੰਘ (25) ਅਤੇ ਸਕੂਟਰ ਸਵਾਰ ਅਮਰਜੀਤ ਸਿੰਘ (30) ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜੁਗਰਾਜ ਸਿੰਘ ਕੁਵਾਰਾ ਸੀ ਅਤੇ ਉਸ ਨੂੰ ਕਰੀਬ 5 ਸਾਲ ਪਹਿਲਾਂ ਆਪਣੇ ਪਿਤਾ ਗੁਰਨਾਮ ਸਿੰਘ ਦੀ ਮੌਤ ਤੋਂ ਬਾਅਦ ਨੌਕਰੀ ਪ੍ਰਾਪਤ ਹੋਈ ਸੀ ਜਦਕਿ ਅਮਰਜੀਤ ਸਿੰਘ ਪ੍ਰਾਈਵੇਟ ਨੌਕਰੀ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਭਾਜਪਾ ਦਾ ਵੱਡਾ ਫ਼ੈਸਲਾ, ਅਜੈ ਮਿਸ਼ਰਾ ਟੈਨੀ ਨੂੰ ਦਿੱਤੀ ਲੋਕ ਸਭਾ ਟਿਕਟ; ਪੰਧੇਰ ਵੱਲੋਂ ਨਿਖੇਧੀ
ਇਸ ਤੋਂ ਇਲਾਵਾ ਥਾਣਾ ਸਿਟੀ ਤਰਨਤਾਰਨ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ ਦੇ ਕਰਮਚਾਰੀ ਵਿਜੇ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਜਦਕਿ ਥਾਣਾ ਵਲਟੋਹਾ ਵਿਖੇ ਤਾਇਨਾਤ ਪੰਜਾਬ ਹੋਮਗਾਰਡ ਦੇ ਕਰਮਚਾਰੀ ਨਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਅਧਿਕਾਰੀ ਸੁਰਿੰਦਰ ਸਿੰਘ ਸਿੰਦਬਾਦ ਨੇ ਦੱਸਿਆ ਕਿ ਸੜਕ ਹਾਦਸੇ ਦੌਰਾਨ ਦੋਵਾਂ ਪਰਿਵਾਰਾਂ ਵੱਲੋਂ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ ਹੈ, ਜਿਸ ਦੇ ਚੱਲਦਿਆਂ ਪੁਲਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8