ਪੰਜਾਬ ਪੁਲਸ ਤੇ NHAI ਮਿਲ ਕੇ ਕਰਨਗੇ ਹਾਈਵੇਅ ਸੁਰੱਖਿਆ ਤੇ ਆਵਾਜਾਈ ਪ੍ਰਬੰਧਨ
Thursday, Jan 22, 2026 - 11:28 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਸ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐੱਨ. ਐੱਚ. ਏ. ਆਈ) ਨੇ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
ਸਪੈਸ਼ਲ ਡੀ. ਜੀ. ਪੀ. ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ, ਏ. ਐੱਸ. ਰਾਏ ਅਤੇ ਐੱਨ. ਐੱਚ. ਏ. ਆਈ. ਚੰਡੀਗੜ੍ਹ ਦੇ ਰੀਜਨਲ ਅਫ਼ਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ. ਟੀ. ਐੱਮ. ਐੱਸ.) ਦੀ ਪ੍ਰਭਾਵੀ ਵਰਤੋਂ ’ਤੇ ਵਿਚਾਰ ਚਰਚਾ ਕੀਤੀ ਗਈ , ਜਿਸ ’ਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ। ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ ਸਮੇਂ ਦੀ ਨਿਗਰਾਨੀ, ਆਟੋਮੈਟਿਕ ਵਾਇਓਲੇਸ਼ਨ ਡਿਟੈਕਸ਼ਨ ਅਤੇ ਦੁਰਘਟਨਾ ਵਾਲੀ ਥਾਂ ’ਤੇ ਫੌਰੀ ਪ੍ਰਤੀਕਿਰਿਆ ਲਈ ਏ. ਟੀ. ਐੱਮ. ਐੱਸ. ਡਾਟਾ ਨਾਲ ਇਨਫੋਰਸਮੈਂਟ ਪ੍ਰੋਟੋਕੋਲ ਨੂੰ ਏਕੀਕ੍ਰਿਤ ਕਰਨ ’ਤੇ ਚਰਚਾ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਏਜੰਸੀਆਂ ਨੇ ਰੋਡ ਸਾਈਡ ਵਿਜ਼ੀਬਿਲਟੀ ਅਤੇ ਜਨਤਕ ਸਹਾਇਤਾ ਨੂੰ ਵਧਾਉਣ ਲਈ ਮੁੱਖ ਟੋਲ ਪਲਾਜ਼ੇ 'ਤੇ ਬਿਨਾਂ ਟੋਲ ਵਾਲੀਆਂ ਥਾਵਾਂ ’ਤੇ ਟ੍ਰੈਫਿਕ ਸਹਾਇਤਾ ਪੋਸਟਾਂ ਨੂੰ ਅਪਗ੍ਰੇਡ ਕਰਨ ’ਤੇ ਸਹਿਮਤੀ ਪ੍ਰਗਟਾਈ। ਐੱਸ. ਐੱਸ. ਐੱਫ਼. ਯੂਨਿਟਾਂ ਅਤੇ ਐੱਨ. ਐੱਚ. ਏ. ਆਈ. ਟੀਮਾਂ ਵਿਚਕਾਰ ਨਿਰਵਿਘਨ ਸੰਚਾਲਨ ਸੰਪਰਕ, ਮੁੱਖ ਕੋਰੀਡੋਰਾਂ ’ਚ ਫੌਰੀ ਅਤੇ ਸਰਗਰਮ ਸਹਾਇਤਾ ਨੂੰ ਯਕੀਨੀ ਬਣਾਵੇਗਾ। ਇਸ ਮੌਕੇ ਪੰਜਾਬ ਸਰਕਾਰ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ,ਪ੍ਰੋਜੈਕਟ ਡਾਇਰੈਕਟਰ ਪੀ. ਆਈ. ਯੂ.-ਚੰਡੀਗੜ੍ਹ ਆਸ਼ਿਮ ਬਾਂਸਲ, ਡੀ. ਐੱਸ. ਪੀ. ਟ੍ਰੈਫਿਕ ਅਤੇ ਸੜਕ ਸੁਰੱਖਿਆ ਗਣੇਸ਼ ਕੁਮਾਰ ਸ਼ਾਮਲ ਸਨ।
ਇਹ ਵੀ ਪੜ੍ਹੋ: ਵਿਦੇਸ਼ ਤੋਂ ਮਿਲੀ ਮੰਦਭਾਗੀ ਖ਼ਬਰ! ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
