ਪਟਿਆਲਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਤੇ PRTC ਮੁਲਾਜ਼ਮਾਂ ਵਿਚਾਲੇ ਜ਼ਬਰਦਸਤ ਝੜਪ

Saturday, May 07, 2022 - 10:01 AM (IST)

ਪਟਿਆਲਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਤੇ PRTC ਮੁਲਾਜ਼ਮਾਂ ਵਿਚਾਲੇ ਜ਼ਬਰਦਸਤ ਝੜਪ

ਪਟਿਆਲਾ : ਪਟਿਆਲਾ 'ਚ ਬੀਤੀ ਦੇਰ ਪੰਜਾਬ ਪੁਲਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਵਿਚਕਾਰ ਤਿੱਖੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੋਹਾਂ ਧਿਰਾਂ ਦੇ ਮੁਲਾਜ਼ਮ ਹੱਥੋਪਾਈ ਤੱਕ ਹੋ ਗਏ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਾਸਿਓਂ ਮੁਲਾਜ਼ਮਾਂ ਵੱਲੋਂ ਇਕ-ਦੂਜੇ ਨੂੰ ਗਾਲ੍ਹਾਂ ਤੱਕ ਕੱਢੀਆਂ ਗਈਆਂ। ਜਾਣਕਾਰੀ ਮੁਤਾਬਕ ਪੀ. ਆਰ. ਟੀ. ਸੀ. ਦੀ ਬੱਸ ਪਟਿਆਲਾ ਤੋਂ ਪਿਹੋਵਾ ਜਾ ਰਹੀ ਸੀ।

ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਦਾ ਵੱਡਾ ਫ਼ੈਸਲਾ, ਡਬਲ ਸ਼ਿਫ਼ਟ ’ਚ ਲੱਗਣਗੇ ਹੁਣ ਪੰਜਾਬ ਦੇ ਸਰਕਾਰੀ ਸਕੂਲ

ਇਸ ਦੌਰਾਨ ਪੰਜਾਬ ਪੁਲਸ ਵੱਲੋਂ ਇਸ ਬੱਸ ਨੂੰ ਰੋਕ ਲਿਆ ਗਿਆ। ਇਸ ਤੋਂ ਬਾਅਦ ਵੱਡਾ ਹੰਗਾਮਾ ਹੋ ਗਿਆ। ਇਸ ਦੌਰਾਨ ਦੋਹਾਂ ਧਿਰਾਂ ਦੇ ਮੁਲਾਜ਼ਮਾਂ ਵੱਲੋਂ ਇਕ-ਦੂਜੇ ਨਾਲ ਧੱਕਾ-ਮੁੱਕੀ ਕੀਤੀ ਗਈ ਅਤੇ ਤਿੱਖੀ ਬਹਿਸ ਹੋ ਗਈ। ਮਾਮਲਾ ਜ਼ਿਆਦਾ ਵੱਧ ਗਿਆ ਅਤੇ ਦੋਹਾਂ ਪਾਸਿਆਂ ਮੁਲਾਜ਼ਮ ਹੱਥੋਪਾਈ ਤੱਕ ਉਤਰ ਆਏ।
ਇਹ ਵੀ ਪੜ੍ਹੋ : ਪਿੰਡ ਬੇਗੋਵਾਲ 'ਚ ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਨਸ਼ੇ ਦਾ ਟੀਕਾ ਲਾਉਣ ਕਾਰਨ 2 ਦੋਸਤਾਂ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News