CM ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਲਈ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਫੱਸਿਆ ਪੇਚ (ਵੀਡੀਓ)

Friday, Apr 12, 2024 - 10:58 AM (IST)

CM ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਲਈ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਫੱਸਿਆ ਪੇਚ (ਵੀਡੀਓ)

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਵਿਚ ਮੁਲਾਕਾਤ ਨੂੰ ਲੈ ਕੇ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਪੇਚ ਫੱਸਿਆ ਹੋਇਆ ਹੈ। ਅੱਜ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਮਗਰੋਂ ਹੀ ਦੋਹਾਂ ਆਗੂਆਂ ਦੀ ਮੁਲਾਕਾਤ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਗੈਂਗਰੇਪ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਜਾਣਕਾਰੀ ਮੁਤਾਬਕ ਇਸ ਮਾਮਲੇ 'ਤੇ ਪੰਜਾਬ ਪੁਲਸ ਤੇ ਜੇਲ੍ਹ ਪ੍ਰਸ਼ਾਸਨ ਦੀ ਮੀਟਿੰਗ ਅੱਜ ਦਿੱਲੀ ਵਿਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਪੁਲਸ ਦੇ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿੰਗੇ। ਇਹ ਮੀਟਿੰਗ ਤਿਹਾੜ ਜੇਲ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਦੌਰਾਨ ਦੋਹਾਂ ਆਗੂਆਂ ਦੀ ਮੁਲਾਕਾਤ ਬਾਰੇ ਗੱਲਬਾਤ ਕੀਤੀ ਜਾਵੇਗੀ ਤੇ ਇਸ ਬਾਰੇ ਪ੍ਰਬੰਧਾਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ। ਮੀਟਿੰਗ ਮਗਰੋਂ ਦੋਹਾਂ ਆਗੂਆਂ ਦੀ ਮੁਲਾਕਾਤ ਨੂੰ ਲੈ ਕੇ ਸਮਾਂ ਵੀ ਨਿਰਧਾਰਿਤ ਹੋ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦਾ ਅਧੂਰਾ ਸੁਫ਼ਨਾ ਪੂਰਾ ਕਰਨਗੇ ਬਾਪੂ ਬਲਕੌਰ ਸਿੰਘ (ਵੀਡੀਓ)

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਸੀ। ਮੁਲਾਕਾਤ ਦੇ ਸਾਰੇ ਪ੍ਰਬੰਧ ਹੋ ਗਏ ਸਨ ਤੇ ਸਮਾਂ ਵੀ ਨਿਰਧਾਰਿਤ ਹੋ ਗਿਆ ਸੀ, ਪਰ ਅਖ਼ੀਰਲੇ ਸਮੇਂ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। ਇਸ ਮਗਰੋਂ ਅੱਜ ਪੰਜਾਬ ਪੁਲਸ ਤੇ ਜੇਲ੍ਹ ਪ੍ਰਸ਼ਾਸਨ ਵਿਚਾਲੇ ਇਹ ਮੀਟਿੰਗ ਹੋਣ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News