ਫੌਜ ਤੇ ਪੰਜਾਬ ਪੁਲਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ
Sunday, Jul 16, 2023 - 06:28 PM (IST)
ਬਠਿੰਡਾ (ਵਰਮਾ) : ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ ਸਮੇਤ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਆਰਮੀ-ਨੇਵੀ-ਏਅਰ ਫੋਰਸ ਅਤੇ ਐੱਸ.ਐੱਸ. ਸੀ ਜੀ.ਡੀ. (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ, ਸੀ.ਆਈ.ਐੱਸ.ਐੱਫ ਅਤੇ ਪੰਜਾਬ ਪੁਲਸ) ’ਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਲੈ ਕੇ ਆਏ ਵੱਡੀ ਅਪਡੇਟ, ਸਿੱਖਿਆ ਮੰਤਰੀ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਵਧੀਆਂ ਕਲਾਸ ਰੂਮ, ਖੁੱਲ੍ਹੇ ਗਰਾਊਂਡ, ਰਹਿਣ ਲਈ ਵਧੀਆ ਰਿਹਾਇਸ਼ ਅਤੇ ਹੈਲਥੀ ਖਾਣਾ ਮੁਫਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪ ਵਿਚ ਤਜਰਬੇਕਾਰ ਅਧਿਆਪਕ ਅਤੇ ਪੀ.ਟੀ. ਸਟਾਫ ਮੌਜੂਦ ਹੈ। ਸਿਖਲਾਈ ਲੈਣ ਦੇ ਚਾਹਵਾਨ ਲੜਕੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਸਰਟੀਫਿਕੇਟਾਂ ਦੀ ਫੋਟੋ ਕਾਪੀ, ਆਧਾਰ ਕਾਰਡ, ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ ਸਮੇਤ 2 ਪਾਸਪੋਰਟ ਸਾਈਜ਼ ਫੋਟੋਆਂ, ਜਾਤੀ ਅਤੇ ਰੈਂਜ਼ੀਡੈਂਸ ਸਰਟੀਫਿਕੇਟ ਆਦਿ ਦਸਤਾਵੇਜ਼ ਲੈ ਕੇ ਬਾਦਲ-ਲੰਬੀ ਮੇਨ ਰੋਡ ’ਤੇ ਪੈਂਦੇ ਪਿੰਡ ਕਾਲਝਰਾਣੀ ਕੈਂਪ ਵਿਖੇ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਨਿੱਜੀ ਤੌਰ ’ਤੇ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਪਟਿਆਲਾ ਦੀ ਵੱਡੀ ਨਦੀ ’ਚ ਡੁੱਬਿਆ 16 ਸਾਲਾ ਬੱਚਾ, ਪੈ ਗਿਆ ਚੀਕ-ਚਿਹਾੜਾ
ਉਨ੍ਹਾਂ ਕਿਹਾ ਕਿ ਫਿਜ਼ੀਕਲ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਚਾਹਵਾਨ ਨੌਜਵਾਨ 94641-52013, 95493-00001 ਅਤੇ 94638-31615 ’ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਮਾਨਸਾ ਵਿਚ ਹੜ੍ਹ ਦਾ ਖ਼ਤਰਾ, ਚਾਂਦਪੁਰਾ ਬੰਨ੍ਹ ’ਚ ਪਿਆ ਪਾੜ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8