ਆਪ੍ਰੇਸ਼ਨ ਈਗਲ 3: ਪੰਜਾਬ ਪੁਲਸ ਨੇ ਚਲਾਈ ਵਿਸ਼ੇਸ਼ ਮੁਹਿੰਮ, 917 ਵਿਅਕਤੀ ਲਏ ਹਿਰਾਸਤ 'ਚ, 24 ਗ੍ਰਿਫ਼ਤਾਰ

Wednesday, Jan 03, 2024 - 03:28 AM (IST)

ਆਪ੍ਰੇਸ਼ਨ ਈਗਲ 3: ਪੰਜਾਬ ਪੁਲਸ ਨੇ ਚਲਾਈ ਵਿਸ਼ੇਸ਼ ਮੁਹਿੰਮ, 917 ਵਿਅਕਤੀ ਲਏ ਹਿਰਾਸਤ 'ਚ, 24 ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ  ਮੁਹਿੰਮ ਤਹਿਤ ਪੰਜਾਬ ਪੁਲਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ ਹੇਠ ਰਾਜ ਭਰ ਦੇ ਸਾਰੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅਮਲ ਵਿਚ ਲਿਆਂਦੀ ਗਈ। ਇਹ ਆਪ੍ਰੇਸ਼ਨ (ਕਾਸੋ) ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤਕ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਇੱਕੋ ਸਮੇਂ ਚਲਾਇਆ ਗਿਆ, ਜਿਸ ਤਹਿਤ ਪੁਲਸ ਟੀਮਾਂ ਨੇ ਸਨਿਫ਼ਰ ਡਾਗਜ਼ (ਸੁੰਘਣ ਵਾਲੇ ਕੁੱਤੇ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਕੀਤੀ ।

PunjabKesari

ਇਹ ਖ਼ਬਰ ਵੀ ਪੜ੍ਹੋ - ਮੌਲੀਜਾਗਰਾਂ ਪੁਲਸ ਨੇ ਸੁਲਝਾਈ ਨੌਜਵਾਨ ਦੇ ਕਤਲ ਦੀ ਗੁੱਥੀ, ਮਾਮੇ-ਭਾਣਜੇ ਨੂੰ ਗ੍ਰਿਫ਼ਤਾਰ ਕਰ ਕੀਤੇ ਵੱਡੇ ਖ਼ੁਲਾਸੇ

ਪੁਲਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਹਰੇਕ ਰੇਲਵੇ ਸਟੇਸ਼ਨ / ਬੱਸ ਅੱਡਿਆਂ ’ਤੇ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਅਗਵਾਈ ਵਾਲੀਆਂ ਘੱਟੋ-ਘੱਟ ਦੋ ਮਜ਼ਬੂਤ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਰੇਂਜ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਮੁਕੰਮਲ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. 'ਤੇ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਹਮਲਾ, 6 ਨੌਜਵਾਨਾਂ ਨੇ ਕੀਤੀ ਕੁੱਟਮਾਰ

ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕਰਨ ਅਤੇ ਉਨ੍ਹਾਂ ਦੇ ਪਿਛੋਕੜ ਦੀ ਤਫ਼ਤੀਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਲਈ ਸੂਬੇ ਭਰ ’ਚ ਲਗਭਗ 500 ਪੁਲਸ ਟੀਮਾਂ, ਜਿਨ੍ਹਾਂ ਵਿਚ 4000 ਤੋਂ ਵੱਧ ਪੁਲਸ ਮੁਲਾਜ਼ਮ ਸ਼ਾਮਲ ਸਨ,  ਨੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਅਤੇ ਇਸ ਦੌਰਾਨ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਖ਼ਤਮ ਕਰਨ ਤੋਂ ਕੀਤਾ ਇਨਕਾਰ, ਹਾਈਵੇਅ ਜਾਮ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਸੂਬੇ ਦੇ 134 ਬੱਸ ਅੱਡਿਆਂ ਅਤੇ 181 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਪਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ  ਗਿਆ ਹੈ, ਜਦਕਿ ਪੁਲਸ ਟੀਮਾਂ ਨੇ 21 ਐੱਫ.ਆਈ.ਆਰਜ਼ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿਚ ਪੁਲਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਦਾ ਭਰੋਸਾ ਵਧਾਉਣ ਵਿਚ ਵੀ ਮਦਦਗਾਰ ਸਿੱਧ ਹੁੰਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News