ਪੰਜਾਬ ਪੁਲਸ ਨੇ ਇਕ ਮਹੀਨੇ ਅੰਦਰ NDPS ਐਕਟ ਤਹਿਤ ਫ਼ਰਾਰ 141 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Tuesday, Aug 09, 2022 - 10:50 AM (IST)

ਪੰਜਾਬ ਪੁਲਸ ਨੇ ਇਕ ਮਹੀਨੇ ਅੰਦਰ NDPS ਐਕਟ ਤਹਿਤ ਫ਼ਰਾਰ 141 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕੇਸਾਂ ’ਚ ਫ਼ਰਾਰ ਅਤੇ ਐਲਾਨੇ ਅਪਰਾਧੀਆਂ ਨੂੰ ਫੜ੍ਹਨ ਲਈ ਚਲਾਏ ਗਏ ਵਿਸ਼ੇਸ਼ ਆਪਰੇਸ਼ਨ ਦੇ ਤਹਿਤ ਪੰਜਾਬ ਪੁਲਸ ਨੇ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ’ਚ ਇਕ ਮਹੀਨੇ ਦੇ ਅੰਦਰ 148 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਪੁਲਸ ਦੇ ਇੰਸਪੈਕਟਰ ਜਨਰਲ (ਆਈ. ਜੀ.) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਸ ਦੇ ਧਿਆਨ ’ਚ ਆਇਆ ਹੈ ਕਿ ਨਸ਼ਾ ਤਸਕਰਾਂ ਵੱਲੋਂ ਇਨ੍ਹੀਂ ਦਿਨੀਂ ਤਸਕਰੀ ਲਈ ਜਨਤਕ ਟਰਾਂਸਪੋਰਟ ਸਿਸਟਮ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਦੇ ਲਈ ਉਨ੍ਹਾਂ ਨੂੰ ਫੜ੍ਹਨ ਲਈ ਹੋਰ ਮਨੁੱਖੀ ਇੰਟੈਲੀਜੈਂਸ ਦੀ ਲੋੜ ਹੁੰਦੀ ਹੈ।

ਇਹ ਵੀ ਪੜ੍ਹੋ : NRI ਮੁੰਡੇ ਨਾਲ ਵਿਆਹ ਕਰਵਾ ਅਮਰੀਕਾ ਪੁੱਜੀ ਕੁੜੀ, ਅਸਲੀਅਤ ਸਾਹਮਣੇ ਆਈ ਤਾਂ ਸਹੁਰਿਆਂ ਦੇ ਉੱਡੇ ਹੋਸ਼

ਹਫ਼ਤਾਵਾਰੀ ਅੰਕੜਿਆਂ ਬਾਰੇ ਜਾਣਕਾਰੀ ਲੈਂਦਿਆਂ ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਪੁਲਸ ਨੇ 354 ਐੱਫ. ਆਈ. ਆਰ. ਦਰਜ ਕਰਨ ਤੋਂ ਬਾਅਦ 472 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕੇਸ ਇਕ ਹਫ਼ਤੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕੀਤੇ ਗਏ ਹਨ। ਪੰਜਾਬ ਪੁਲਸ ਨੇ 5.53 ਕਿਲੋ ਹੈਰੋਇਨ, 21.9 ਕਿੱਲੋ ਅਫ਼ੀਮ, 21.5 ਕਿਲੋ ਗਾਂਜਾ, 6 ਕੁਇੰਟਲ ਬਰਾਂਡ ਅਤੇ 1.46 ਲੱਖ ਨਸ਼ੀਲੀਆਂ ਦਵਾਈਆਂ ਦੇ ਨਾਲ 23.37 ਲੱਖ ਰੁਪਏ ਡਰੱਗ ਮਨੀ ਨੂੰ ਵੀ ਬਰਾਮਦ ਕੀਤਾ ਹੈ। ਇਹ ਬਰਾਮਦਗੀ ਸੂਬੇ ’ਚ ਸੰਵੇਦਨਸ਼ੀਲ ਥਾਵਾਂ ’ਤੇ ਲਗਾਏ ਗਏ ਨਾਕਿਆਂ ਦੌਰਾਨ ਹੋਈ ਹੈ।

ਇਹ ਵੀ ਪੜ੍ਹੋ : 8 ਸਾਲਾ ਬੱਚੀ ਨਾਲ ਕੀਤੀ ਸੀ ਜਬਰ-ਜ਼ਿਨਾਹ ਦੀ ਕੋਸ਼ਿਸ਼, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਬਰਨਾਲਾ ਪੁਲਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਚਾਰ ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ (ਅੰਡਰ-17 ਲੜਕੇ) ਕਰਵਾਈ ਗਈ ਤਾਂ ਜੋ ਉਨ੍ਹਾਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਿਆ ਜਾਵੇ। ਮਾਲੇਰਕੋਟਲਾ ਪੁਲਸ ਨੇ ਵੀ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹੇਠਲੇ ਪੱਧਰ ’ਤੇ ਅਜਿਹੇ ਪ੍ਰੋਗਰਾਮ ਜ਼ਮੀਨੀ ਪੱਧਰ ’ਤੇ ਆਯੋਜਿਤ ਕੀਤੇ ਹਨ ਤਾਂ ਕਿ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਨੌਜਵਾਨਾਂ ਦੀ ਪੁਲਸ ਟੀਮ ਵੱਲੋਂ ਕਾਊਂਸਲਿੰਗ ਕੀਤੀ ਜਾਂਦੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਇਲਾਜ ਲਈ ‘ਓਟ’ ਸੈਂਟਰਾਂ ’ਚ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਆਨਰ ਕਿਲਿੰਗ : ਪ੍ਰੇਮੀ ਦੇ ਇਸ਼ਕ 'ਚ ਪਈ ਧੀ ਨੂੰ ਪਰਿਵਾਰ ਨੇ ਮਾਰ ਮੁਕਾਇਆ, ਦਾਦੇ ਦਾ ਕਾਲਜਾ ਫਟਿਆ ਤਾਂ ਦੱਸਿਆ ਸੱਚ

ਇਸ ਦਰਮਿਆਨ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਮੁੜ ਹੁਕਮ ਦਿੱਤੇ ਹਨ ਤਾਂ ਕਿ ਉਹ ਨਸ਼ਾ ਸਮੱਗਲਰਾਂ ਦੇ ਖ਼ਿਲਾਫ਼ ਸ਼ਿਕੰਜਾ ਕੱਸਣ ਅਤੇ ਨਾਲ ਹੀ ਨਸ਼ਾ ਤਸਕਰੀ ਲਈ ਮਸ਼ਹੂਰ ਪ੍ਰਮੁੱਖ ਕੇਂਦਰਾਂ ’ਤੇ ਗਸ਼ਤ ਵਧਾਉਣ ਦੇ ਨਾਲ-ਨਾਲ ਅਜਿਹੇ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਮੁਹਿੰਮ ਵੀ ਚਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਥਾਣਾ ਮੁਖੀਆਂ ਨੂੰ ਕਿਹਾ ਕਿ ਉਹ ਫੜ੍ਹੇ ਗਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News