ਪੰਜਾਬ ਪੁਲਸ ਵੱਲੋਂ ਬੱਬਰ ਖ਼ਾਲਸਾ ਦੇ 2 ਅੱਤਵਾਦੀ ਗ੍ਰਿਫ਼ਤਾਰ, ਨੌਜਵਾਨਾਂ ਨੂੰ ਕੱਟੜਪੰਥੀ ਬਣਾ ਵਿਗਾੜਣਾ ਸੀ ਮਾਹੌਲ

Thursday, Mar 07, 2024 - 11:06 AM (IST)

ਚੰਡੀਗੜ੍ਹ: ਪੰਜਾਬ ਪੁਲਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਗਈ ਸੀ। ਗ੍ਰਿਫ਼ਤਾਰ ਮੁਲਜ਼ਮ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਲਈ ਸੂਬੇ ਵਿਚ ਦੇਸ਼ ਵਿਰੋਧੀ ਗਤੀਵਿਧੀਆਂ ਲਈ ਪ੍ਰੇਰਿਤ ਕਰਨ ਦੀ ਯੋਜਨਾ ਵਿਚ ਸ਼ਾਮਲ ਸਨ। ਪੁਲਸ ਵੱਲੋਂ ਉਨ੍ਹਾਂ ਕੋਲੋ ਹਥਿਆਰ ਵੀ ਬਰਾਮਦ ਕੀਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਖਨੌਰੀ ਨੇੜਲੀ ਨਹਿਰ 'ਚੋਂ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼, 2 ਭੈਣਾਂ ਦਾ ਇਕਲੌਤਾ ਭਰਾ ਸੀ ਵੰਸ਼, ਕਈ ਦਿਨ ਤੋਂ ਸੀ ਲਾਪਤਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਇਕ ਖੁਫੀਆ ਆਪ੍ਰੇਸ਼ਨ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ 2 ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ। ਇਸ ਮੋਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਕਰੀਬੀ ਸਹਿਯੋਗੀ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ ਅਤੇ ਉਸ ਦੇ ਸਾਥੀ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਦੁਆਰਾ ਅਰਮੇਨੀਆ ਵਿਚ ਸੰਚਾਲਿਤ ਕੀਤਾ ਜਾ ਰਿਹਾ ਸੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹੈਪੀ ਪਾਸੀਅਨ, ਰਿੰਦਾ ਅਤੇ ਸ਼ਮਸ਼ੇਰ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਲਈ ਸੂਬੇ ਵਿਚ ਦੇਸ਼ ਵਿਰੋਧੀ ਗਤੀਵਿਧੀਆਂ ਲਈ ਪ੍ਰੇਰਿਤ ਕਰ ਰਿਹਾ ਸੀ।

In an intelligence-based operation, Punjab Police averts possible target killings with the arrest of 2 members of Babbar Khalsa International (BKI)-backed terror module

The module was operated by #USA based Harpreet Singh @ Happy Passian, a close aide of #Pakistan based… pic.twitter.com/Ab9FNk2xtf

— DGP Punjab Police (@DGPPunjabPolice) March 7, 2024

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਉਨ੍ਹਾਂ ਕੋਲੋਂ 2 ਪਿਸਤੌਲਾਂ ਸਮੇਤ 4 ਮੈਗਜ਼ੀਨਾਂ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ UAPA ਅਤੇ ਅਸਲਾ ਐਕਟ ਦੇ ਤਹਿਤ FIR ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਦੇ ਸੁਪਨੇ ਅਨੁਸਾਰ ਪੰਜਾਬ ਵਿਚ ਸੰਗਠਿਤ ਅਪਰਾਧ ਨੂੰ ਨਸ਼ਟ ਕਰਨ ਲਈ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News