ਦੀਵਾਲੀ ਮੌਕੇ ਪੰਜਾਬ ਪੁਲਸ ਨੇ ਗੈਂਗਸਟਰ ਦੇ 5 ਬੰਦੇ ਕੀਤੇ ਗ੍ਰਿਫ਼ਤਾਰ, ਖਤਰਨਾਕ ਹਥਿਆਰ ਬਰਾਮਦ

Tuesday, Oct 21, 2025 - 10:27 AM (IST)

ਦੀਵਾਲੀ ਮੌਕੇ ਪੰਜਾਬ ਪੁਲਸ ਨੇ ਗੈਂਗਸਟਰ ਦੇ 5 ਬੰਦੇ ਕੀਤੇ ਗ੍ਰਿਫ਼ਤਾਰ, ਖਤਰਨਾਕ ਹਥਿਆਰ ਬਰਾਮਦ

ਤਰਨਤਾਰਨ (ਰਮਨ)- ਤਰਨਤਾਰਨ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਜ਼ਿਲ੍ਹੇ ਭਰ ਵਿੱਚ ਅਤੇ ਹੋਰ ਇਲਾਕਿਆਂ ਵਿੱਚ ਰਹਿੰਦੇ ਰਸੂਖਦਾਰ ਲੋਕਾਂ, ਰਾਜਨੀਤਿਕ ਹਸਤੀਆਂ ਅਤੇ ਵਪਾਰੀਆਂ ਤੋਂ ਫਿਰੌਤੀ ਮੰਗਣ ਵਾਲੇ ਗੈਂਗਸਟਰ ਗੁਰਦੇਵ ਸਿੰਘ ਜੈਸਲ ਗੈਂਗ ਨਾਲ ਸੰਬੰਧਿਤ ਪੰਜ ਗੁਰਗਿਆਂ ਨੂੰ ਗਿਰਫ਼ਤਾਰ ਕਰ ਲਿਆ ਗਿਆ। ਪੁਲਸ ਨੇ ਇਨ੍ਹਾਂ ਪਾਸੋਂ ਤਿੰਨ ਪਿਸਤੌਲ ਬਰਾਮਦ ਕਰਦੇ ਹੋਏ ਮਾਮਲੇ ਦੀ ਰਿਪੋਰਟ ਦਰਜ ਕਰ ਲਈ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਐਸਐਸਪੀ ਰਵਜੋਤ ਗਰੇਵਾਲ ਬਾਅਦ ਦੁਪਹਿਰ ਪ੍ਰੈਸ ਕਾਨਫਰੰਸ ਕਰਨਗੇ।

ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਨੇ ਘੇਰ ਲਏ 2 ਗੈਂਗਸਟਰ, ਕਰ'ਤਾ ਐਨਕਾਊਂਟਰ

ਸੂਤਰਾਂ ਅਨੁਸਾਰ, ਜੈਸਲ ਗੈਂਗ ਦੇ ਗੁਰਗੇ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਲੋਕਾਂ ਨੂੰ ਫਿਰੌਤੀ ਲਈ ਨਿਸ਼ਾਨਾ ਬਣਾ ਰਹੇ ਸਨ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਪੁਲਿਸ ਵੱਲੋਂ ਲੰਬੇ ਸਮੇਂ ਤੋਂ ਇਹਨਾਂ ਦੀ ਭਾਲ ਕੀਤੀ ਜਾ ਰਹੀ ਸੀ। ਅਖ਼ੀਰਕਾਰ ਪੁਲਿਸ ਨੂੰ ਸਫਲਤਾ ਹਾਸਲ ਹੋਈ ਤੇ ਜੈਸਲ ਗੈਂਗ ਨਾਲ ਜੁੜੇ ਪੰਜ ਗੁਰਗਿਆਂ ਨੂੰ ਤਿੰਨ ਆਧੁਨਿਕ ਪਿਸਤੌਲ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਨੇ ਇਹਨਾਂ ਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਦੌਰਾਨ ਕਈ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ। ਐਸਐਸਪੀ ਰਵਜੋਤ ਗਰੇਵਾਲ ਵੱਲੋਂ ਇਸ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰੈਸ ਕਾਨਫਰੰਸ ਵਿੱਚ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News