ਆਪ੍ਰੇਸ਼ਨ ਈਗਲ-5 : ਪੰਜਾਬ ਪੁਲਸ ਨੇ ਨਸ਼ਿਆਂ ਦੇ ਹੌਟਸਪੌਟਸ ਨੂੰ ਨਿਸ਼ਾਨਾ ਬਣਾ ਕੀਤੀ ਵੱਡੀ ਕਾਰਵਾਈ
Thursday, Aug 08, 2024 - 10:55 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ ’ਤੇ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ਚਲਾਇਆ। ਇਹ ਆਪ੍ਰੇਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਇਕੋ ਸਮੇਂ ’ਤੇ ਚਲਾਇਆ ਗਿਆ।
ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ’ਚ ਨਸ਼ਿਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਸੁਚੱਜੇ ਢੰਗ ਨਾਲ ਆਪ੍ਰੇਸ਼ਨ ਨੂੰ ਨੇਪਰੇ ਚੜ੍ਹਾਉਣ ਸਬੰਧੀ ਯੋਜਨਾ ਬਣਾਉਣ ਤੇ ਐੱਸ. ਪੀ./ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ’ਚ ਅਜਿਹੇ ਖੇਤਰਾਂ ’ਚ ਛਾਪੇਮਾਰੀ ਕਰਨ, ਜੋ ਨਸ਼ਾ ਸਮੱਗਲਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣੇ ਬਣ ਚੁੱਕੇ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ 'ਚ 44,250 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਭਗਵੰਤ ਮਾਨ
ਪੁਲਸ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਲਈ ਤਲਾਸ਼ੀ : ਅਰਪਿਤ ਸ਼ੁਕਲਾ
ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 4000 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 518 ਤੋਂ ਵੱਧ ਪੁਲਸ ਟੀਮਾਂ ਨੇ 512 ਨਸ਼ਿਆਂ ਦੇ ਹੌਟਸਪੌਟਸ ’ਤੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ। ਪੁਲਸ ਟੀਮਾਂ ਨੇ 82 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 61 ਐੱਫ਼. ਆਈ. ਆਰ. ਦਰਜ ਕੀਤੀਆਂ ਹਨ। ਪੁਲਸ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਤੋਂ ਇਲਾਵਾ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਵੱਡੇ ਆਪ੍ਰੇਸ਼ਨ ਦੌਰਾਨ 270 ਗ੍ਰਾਮ ਹੈਰੋਇਨ, 15210 ਰੁਪਏ ਦੀ ਡਰੱਗ ਮਨੀ, 74 ਕਿੱਲੋ ਭੁੱਕੀ, 2 ਕਿੱਲੋ ਗਾਂਜਾ, 1868 ਨਸ਼ੀਲੀਆਂ ਗੋਲ਼ੀਆਂ ਅਤੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- 5500 ਸਾਲ ਤੋਂ ਵੀ ਵੱਧ ਪੁਰਾਣਾ ਹੈ ਸ਼੍ਰੀ ਮੁਕਤੇਸ਼ਵਰ ਮਹਾਦੇਵ ਧਾਮ, ਜਾਣੋ ਕੀ ਹੈ ਖ਼ਾਸ ਮਹੱਤਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ