ਕੀਰਤਪੁਰ ਸਾਹਿਬ 'ਚ ਫ਼ੌਜੀ ਜਵਾਨਾਂ 'ਤੇ ਹਮਲਾ ਕਰਨ ਵਾਲੇ 4 ਮੁਲਜ਼ਮ ਪੰਜਾਬ ਪੁਲਸ ਵੱਲੋਂ ਕਾਬੂ

Friday, Mar 15, 2024 - 01:29 PM (IST)

ਕੀਰਤਪੁਰ ਸਾਹਿਬ 'ਚ ਫ਼ੌਜੀ ਜਵਾਨਾਂ 'ਤੇ ਹਮਲਾ ਕਰਨ ਵਾਲੇ 4 ਮੁਲਜ਼ਮ ਪੰਜਾਬ ਪੁਲਸ ਵੱਲੋਂ ਕਾਬੂ

ਚੰਡੀਗੜ੍ਹ: ਪੰਜਾਬ ਪੁਲਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫ਼ੌਜ ਦੇ ਜਵਾਨਾਂ 'ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ ਸਿੰਘ (ਅਲਪਾਈਨ ਢਾਬੇ ਦੇ ਮਾਲਕ ਦਾ ਪੁੱਤਰ), ਢਾਬਾ ਮੈਨੇਜਰ ਮਨਪ੍ਰੀਤ ਸਿੰਘ ਅਤੇ ਦੋ ਵੇਟਰਾਂ ਰਜਨੀਸ਼ ਕੁਮਾਰ ਅਤੇ ਤਨਈ ਕੁਮਾਰ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਮੋਬਾਈਲ ਲਈ ਪਾਗਲਪਨ ਦੀ ਹੱਦ! Toilet 'ਚ ਡਿੱਗਿਆ ਫ਼ੋਨ ਤਾਂ ਨੌਜਵਾਨ ਨੇ ਖਾ ਲਿਆ ਜ਼ਹਿਰ (ਵੀਡੀਓ)

ਮਿਲੀ ਜਾਣਕਾਰੀ ਅਨੁਸਾਰ 17 ਫੌਜੀ ਜਵਾਨਾਂ ਦਾ ਇਕ ਜਥਾ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਵਿਖੇ ਸਿਸੂ ਤੋਂ ਅਲਟਰਾ ਮੈਰਾਥਨ ਜਿੱਤ ਕੇ ਵਾਪਸ ਆ ਰਿਹਾ ਸੀ, ਜਿਹਨਾਂ ‘ਤੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਫੌਜ ਦੇ 6 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰੂਪਨਗਰ ਵਿਖੇ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਾਅਦ ਵਿੱਚ ਕਮਾਂਡ ਹਸਪਤਾਲ ਚੰਡੀਮੰਦਰ ਵਿਖੇ ਤਬਦੀਲ ਕਰ ਦਿੱਤਾ ਗਿਆ। ਫੌਜ ਦੇ ਜਵਾਨਾਂ ਨੇ ਸੰਜਮ ਤੋਂ ਕੰਮ ਲੈਂਦਿਆਂ ਇਸ ਮੁੱਦੇ ਨੂੰ ਅੱਗੇ ਨਹੀਂ ਵਧਾਇਆ।

ਪੰਜਾਬ ਪੁਲਿਸ ਵੱਲੋਂ ਇਸ ਕੇਸ ਵਿਚ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 307, 323, 341, 506, 148 ਅਤੇ 149 ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ। ਇਸ ਤੋਂ ਬਾਅਦ ਹੋਰ ਸਬੂਤਾਂ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 397 ਤਹਿਤ ਸ਼ੱਕੀ ਵਿਅਕਤੀਆਂ ਵਿਰੁੱਧ ਇੱਕ ਸਪਲੀਮੈਂਟਰੀ ਐਫਆਈਆਰ ਵੀ ਦਰਜ ਕੀਤੀ ਗਈ। ਪੁਲਸ ਨੇ ਇਸ ਮਾਮਲੇ ਵਿਚ ਸ਼ਾਮਲ ਪੰਜ ਹੋਰ ਮੁਲਜ਼ਮਾਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਲਪਾਈਨ ਢਾਬਾ ਨੂੰ ਵੀ ਜਾਂਚ ਲਈ ਸੀਲ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਣ ਜਾ ਰਿਹਾ ਇਕ ਹੋਰ ਵਿਧਾਇਕ (ਵੀਡੀਓ)

ਇਸ ਮਾਮਲੇ ਵਿਚ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ, ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਹੇ ਹਨ। ਫ਼ੌਜ ਦੇ ਅਧਿਕਾਰੀਆਂ ਨੂੰ ਸਾਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਗਿਆ ਅਤੇ ਸੈਨਿਕਾਂ 'ਤੇ ਬਿਨਾਂ ਭੜਕਾਹਟ ਕੀਤੇ ਗਏ ਹਮਲੇ ਦੌਰਾਨ ਉਨ੍ਹਾਂ ਵੱਲੋਂ ਦਿਖਾਏ ਗਏ ਸੰਜਮ ਦੀ ਵੀ ਡੂੰਘੀ ਪ੍ਰਸ਼ੰਸਾ ਕੀਤੀ ਗਈ। ਸੂਬਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਸੂਬੇ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਾਰੇ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਸੂਬਾ ਸਰਕਾਰ ਸੈਨਿਕਾਂ ਅਤੇ ਭਾਰਤੀ ਫੌਜ ਦਾ ਬਹੁਤ ਸਤਿਕਾਰ ਕਰਦੀ ਹੈ। ਪੰਜਾਬ ਪੁਲਸ ਨੇ ਜ਼ਖਮੀਆਂ ਨਾਲ ਹਮਦਰਦੀ ਜਤਾਉਂਦਿਆਂ ਦੋਸ਼ੀ ਵਿਅਕਤੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News