ਗਾਹਕਾਂ ਦੀ ਉਡੀਕ ''ਚ ਖੜ੍ਹੀ ''ਬੱਗੋ'' ਨੂੰ ਪੰਜਾਬ ਪੁਲਸ ਨੇ ਕੀਤਾ ਕਾਬੂ

Friday, Jul 26, 2024 - 03:18 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ)- ਪੁਲਸ ਨੇ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਇਸ ਸਬੰਧੀ ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਸ ਚੌਕੀ ਘਰਾਚੋਂ ਦੇ ਏ.ਐੱਸ.ਆਈ ਕੁਲਵਿੰਦਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਸ਼ਹਿਰ ਦੇ ਕਾਕੜਾ ਮੋੜ ਪੁਲ 'ਤੇ ਮੌਜੂਦ ਸਨ ਤਾਂ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਜੌਲੀਆਂ ਦੀ ਰਹਿਣ ਵਾਲੀ ਲਕਸ਼ਮੀ ਕੌਰ ਉਰਫ਼ ਬੱਗੋ ਜੋ ਕਿ ਕਥਿਤ ਤੌਰ 'ਤੇ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ ਤੇ ਅੱਜ ਵੀ ਬਖੋਪੀਰ ਰੋਡ ਨੇੜੇ ਪਿੰਡ ਆਲੋਅਰਖ ਵਾਲੇ ਰਜਵਾਹੇ ਦੀ ਪਟੜੀ ਤੋਂ ਕੁੱਝ ਦੂਰੀ 'ਤੇ ਸ਼ਰਾਬ ਦੀਆਂ ਬੋਤਲਾਂ ਲੈ ਕੇ ਗਾਹਕਾਂ ਦੀ ਉਡੀਕ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਰੋੜਾਂ ਰੁਪਏ ਦੇ ਘਪਲੇ ਤੋਂ ਉੱਠਿਆ ਪਰਦਾ! ਜਲਦ ਹੋਣਗੇ ਵੱਡੇ ਖ਼ੁਲਾਸੇ

ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਮੌਕੇ 'ਤੇ ਛਾਪਾਮਾਰੀ ਕਰਦਿਆਂ ਉਕਤ ਲਕਸ਼ਮੀ ਕੌਰ ਉਰਫ਼ ਬੱਗੋ ਨੂੰ 22 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News