ਕੁੜੀ ਦੇ 'ਪਿਆਰ' ਨੇ ਤਬਾਹ ਕੀਤੀਆਂ ਕਈ ਜ਼ਿੰਦਗੀਆਂ! ਹੁਣ ਆਪ ਵੀ ਚੜ੍ਹੀ ਪੁਲਸ ਅੜਿੱਕੇ
Friday, Nov 15, 2024 - 04:34 PM (IST)
ਫਾਜ਼ਿਲਕਾ (ਸੁਨੀਲ): ਫਾਜ਼ਿਲਕਾ ਵਿਚ ਆਪਣੇ ਆਸ਼ਿਕ ਦਾ ਕਤਲ ਕਰਵਾਉਣ ਦੇ ਦੋਸ਼ ਹੇਠ ਪੁਲਸ ਨੇ ਕਤਲ ਦੇ ਮਾਮਲੇ ਵਿਚ ਫ਼ਰਾਰ ਚੱਲ ਰਹੀ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਇਸ ਮਾਮਲੇ ਵਿਚ ਅਜੇ ਵੀ ਤਿੰਨ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ। ਕੁੜੀ ਦੇ ਭਰਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾ ਚੁੱਕਿਆ ਹੈ। ਪੁਲਸ ਦਾ ਕਹਿਣਾ ਹੈ ਕਿ ਕੁੜੀ ਰਾਜਨ ਨਾਂ ਦੇ ਨੌਜਵਾਨ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ, ਪਰ ਕੁੜੀ ਦਾ ਭਰਾ ਇਸ ਦੇ ਖ਼ਿਲਾਫ਼ ਸੀ, ਜਿਸ ਕਾਰਨ ਲੜਾਈ ਹੋਈ ਤੇ ਰਾਜਨ ਦਾ ਕਤਲ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਸਿਟੀ ਥਾਣੇ ਦੇ SHO ਲੇਖ ਰਾਜ ਨੇ ਦੱਸਿਆ ਕਿ 7 ਅਪ੍ਰੈਲ 2024 ਨੂੰ 5 ਲੋਕਾਂ ਦੇ ਖ਼ਿਲਾਫ਼ ਇਕ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿਚ ਉਕਤ ਕੁੜੀ ਫ਼ਰਾਰ ਚੱਲ ਰਹੀ ਸੀ। ਇਸ ਬਾਰੇ ਪੁਲਸ ਲਗਾਤਾਰ ਉਸ ਦੀ ਭਾਲ ਕਰ ਰਹੀ ਸੀ। ਬੀਤੇ ਦਿਨੀਂ ਖ਼ੁਫ਼ੀਆ ਸੂਤਰਾਂ ਵੱਲੋਂ ਮਿਲੀ ਜਾਣਕਾਰੀ ਦੇ ਅਧਾਰ 'ਤੇ ਪੁਲਸ ਨੇ ਆਪਣੀ ਕਾਰਵਾਈ ਕਰਦਿਆਂ ਉਕਤ ਕੁੜੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਪੁਲਸ ਦਾ ਕਹਿਣਾ ਹੈ ਕਿ ਫਾਜ਼ਿਲਕਾ ਦੇ ਆਰੀਆ ਨਗਰ ਵਾਸੀ ਰਾਜਨ ਨਾਂ ਦੇ ਮੁੰਡੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਕੁੜੀ ਸ਼ਿਖਾ ਦਾ ਰਾਜਨ ਦੇ ਨਾਲ ਅਫੇਅਰ ਸੀ ਤੇ ਉਹ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ। ਪਰ ਕੁੜੀ ਦਾ ਭਰਾ ਇਸ ਲਈ ਰਾਜ਼ੀ ਨਹੀਂ ਸੀ। ਇਸ ਨੂੰ ਲੈ ਕੇ ਦੋਹਾਂ ਧਿਰਾਂ ਵਿਚ ਲੜਾਈ ਹੋਈ ਤੇ ਰਾਜਨ ਨੂੰ ਕਾਫ਼ੀ ਸੱਟਾਂ ਲੱਗੀਆਂ ਤੇ ਉਸ ਦੀ ਮੌਤ ਹੋ ਗਈ। ਪੁਲਸ ਮੁਤਾਬਕ ਅਜੇ ਇਸ ਮਾਮਲੇ ਵਿਚ ਕੁੜੀ ਦੀ ਭੈਣ ਸਮੇਤ 3 ਹੋਰ ਮੁਲਜ਼ਮ ਫ਼ਰਾਰ ਹਨ। ਇਸ ਮਾਮਲੇ ਵਿਚ ਕੁੜੀ ਦੇ ਭਰਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8