ਵੱਡੀ ਖ਼ਬਰ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ

09/16/2022 10:35:35 AM

ਅੰਮ੍ਰਿਤਸਰ, ਰਾਜਾਸਾਂਸੀ (ਸੰਜੀਵ, ਰਾਜਵਿੰਦਰ ਹੁੰਦਲ ) - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਇੱਕ ਗੁਪਤ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੈਂਗਸਟਰ ਪੁਲਸ ਨੂੰ ਲੰਬੇ ਸਮੇਂ ਤੋਂ ਲੋੜੀਂਦੇ ਸਨ। ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ 3 ਤੋਂ 5 ਵਜੇ ਦਰਮਿਆਨ ਕੀਤੇ ਗਏ ਇਸ ਆਪ੍ਰੇਸ਼ਨ ਨੂੰ ਦਿਹਾਤੀ ਪੁਲਸ ਨੇ ਪੂਰੀ ਤਰ੍ਹਾਂ ਗੁਪਤ ਰੱਖਿਆ ਹੋਇਆ ਸੀ। 

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਗੈਂਗਸਟਰ ਕੰਦਾਂਵਾਲੀਆਂ ਨੂੰ ਗੋਲੀ ਮਾਰ ਕੇ ਮਨੀ ਰਈਆ ਫ਼ਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਉਸ ਦੀ ਸ਼ਮੂਲੀਅਤ ਇੱਕ ਵਾਰ ਫਿਰ ਸਾਹਮਣੇ ਆਈ ਸੀ। ਗੁਪਤ ਅਪਰੇਸ਼ਨ ਦੌਰਾਨ ਅੱਜ ਪੁਲਸ ਨੇ ਬਦਨਾਮ ਗੈਂਗਸਟਰ ਮਨਦੀਪ ਸਿੰਘ ਉਰਫ਼ ਤੂਫ਼ਾਨ ਨੂੰ ਵੀ ਪਿੰਡ ਖੱਖ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਦਿਹਾਤੀ ਪੁਲਸ ਨੇ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

ਪੜ੍ਹੋ ਇਹ ਵੀ ਖ਼ਬਰ : ਨਸ਼ਾ ਵੇਚਣ ਤੋਂ ਰੋਕਿਆ ਤਾਂ ਡਰੱਗ ਮਾਫੀਆ ਨੇ ਮਾਂ-ਪੁੱਤ ਨੂੰ ਨਿਰਵਸਤਰ ਕਰ ਕੁੱਟਿਆ, ਘਰ ਨੂੰ ਲਾਈ ਅੱਗ

ਗੈਂਗਸਟਰ ਮਨਪ੍ਰੀਤ ਸਿੰਘ ਮਨੀ ਰਈਆ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਨੀ ਰਈਆ ਅੱਡਾ ਕੁੱਕੜਾਂਵਾਲਾ ਨਜ਼ਦੀਕ ਪੈਂਦੇ ਇਕ ਘਰ ਵਿੱਚ ਲੁਕਿਆ ਹੋਇਆ ਸੀ। ਇਸ ਗੱਲ ਦੀ ਗੁਪਤ ਜਾਣਕਾਰੀ ਮਿਲਣ ’ਤੇ ਸਾਂਝੇ ਆਪ੍ਰੇਸ਼ਨ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News