ਪੰਜਾਬ ਪੁਲਸ ਨੇ ਚੁੱਕ ਲਿਆ Gym Trainer! ਜਾਣੋ ਕੀ ਕੁਝ ਹੋਇਆ ਬਰਾਮਦ
Friday, Apr 04, 2025 - 02:26 PM (IST)

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਜੋਧਾਂ ਦੀ ਪੁਲਸ ਨੇ ਇਕ ਜਿੰਮ ਟ੍ਰੇਨਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਨਾਜਾਇਜ਼ ਦੇਸੀ ਪਿਸਟਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਦੀ ਤਾੜ-ਤਾੜ ਨੇ ਮਾਤਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ! ਵਿੱਛ ਗਏ ਸੱਥਰ
ਡੀ.ਐੱਸ.ਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਡਾ. ਅੰਕੁਰ ਗੁਪਤਾ ਐੱਸ.ਐੱਸ.ਪੀ. ਜਿਲ੍ਹਾ ਦਿਹਾਤੀ ਵੱਲੋਂ ਸਮਾਜ ਵਿਰੋਧੀਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ, ਉਸਦੇ ਤਹਿਤ ਸਬ-ਇੰਸਪੈਕਟਰ ਗੁਰਦੀਪ ਸਿੰਘ ਛਪਾਰ ਚੌਂਕੀ ਇੰਚਾਰਜ ਪੁਲਸ ਮੁਲਾਜ਼ਮਾਂ ਸਮੇਤ ਛਪਾਰ ਲਾਗੇ ਨਾਕਾਬੰਦੀ ਕਰਕੇ ਸ਼ੱਕੀ ਪੁਰਸ਼ਾਂ ਦੀ ਭਾਲ ਵਿੱਚ ਸੀ ਤਾਂ ਇਕ ਵਿਅਕਤੀ ਉਹਨਾਂ ਨੂੰ ਆਉਂਦਾ ਵਿਖਾਈ ਦਿੱਤਾ ਜੋ ਪਾਰਟੀ ਨੂੰ ਵੇਖ ਕੇ ਇਕਦਮ ਘਬਰਾਅ ਗਿਆ ਅਤੇ ਪਿਛਾਂਅ ਨੂੰ ਮੁੜਨ ਲੱਗਾ। ਸ਼ੱਕ ਦੇ ਆਧਾਰ ਤੇ ਉਸਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਨਾਜਾਇਜ਼ ਇੱਕ ਦੇਸੀ ਪਿਸਤੌਲ 32 ਬੋਰ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਜਿਨਾਂ ਉੱਪਰ ਕੇ.ਐਫ 7.65 ਲਿਖਿਆ ਹੋਇਆ ਹੈ। ਕਾਬੂ ਵਿਅਕਤੀ ਦੀ ਪਹਿਚਾਣ ਪ੍ਰਭਜੋਤ ਸਿੰਘ ਉਰਫ ਪੱਪਾ ਪੁੱਤਰ ਰਜਿੰਦਰ ਸਿੰਘ ਵਾਸੀ ਦੋਲੋਂ ਖੁਰਦ ਵਜੋਂ ਹੋਈ ਹੈ, ਵਿਰੁੱਧ ਕੇਸ ਦਰਜ ਕਰਕੇ ਪੁੱਛਗਿੱਛ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਲਿਵ-ਇਨ 'ਚ ਰਹਿ ਰਹੇ ਮੁੰਡੇ ਨੇ ਗਲ਼ ਵੱਢ ਕੇ ਮਾਰੀ ਕੁੜੀ
ਡੀ.ਐੱਸ.ਪੀ ਖੋਸਾ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਉੱਪਰ ਪਹਿਲਾਂ ਵੀ ਥਾਣਾ ਜੋਧਾ ਵਿਖੇ 452, 308, 323, 324, 294, 506, 427, 148, 149, 25/54/ 59 ਅਸਲਾ ਐਕਟ ਅਧੀਨ ਪਰਚਾ ਦਰਜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8