ਪੰਜਾਬ ਪੁਲਸ ਦੀ ਵੱਡੀ ਕਾਰਵਾਈ! ਨਾਮੀ ਗੈਂਗਸਟਰ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

04/22/2024 2:26:36 PM

ਚੰਡੀਗੜ੍ਹ: ਪੰਜਾਬ ਪੁਲਸ ਨੇ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ 'ਤੇ ਵੱਡਾ ਵਾਰ ਕਰਦਿਆਂ ਮਲਕੀਤ ਸਿੰਘ ਉਰਫ਼ ਨਵਾਬ ਨੂੰ ਸਾਥੀ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕੋਲੋਂ ਪਿਲਤੌਲਾਂ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਨਵਾਬ ਗੋਪੀ ਘਨਸ਼ਾਮਪੁਰੀਆ ਤੇ ਹੈਰੀ ਚੱਠਾ ਗੈਂਗਸ ਦਾ ਮੈਂਬਰ ਸੀ ਤੇ ਉਸ ਖ਼ਿਲਾਫ਼ ਕਈ ਕ੍ਰਿਮੀਨਲ ਕੇਸ ਦਰਜ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ 'ਚ ਖਿੱਚੋਤਾਣ ਜਾਰੀ! MLA ਵਿਕਰਮਜੀਤ ਚੌਧਰੀ ਨੇ ਫ਼ਿਰ ਵਿੰਨ੍ਹਿਆ ਚਰਨਜੀਤ ਚੰਨੀ 'ਤੇ ਨਿਸ਼ਾਨਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ ਦੀ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਲਕੀਤ ਸਿੰਘ ਉਰਫ਼ ਨਵਾਬ ਅਤੇ ਉਸ ਦੇ ਸਾਥੀ ਗਮਦੂਰ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਕੋਲੋਂ 6 ਪਿਸਤੌਲਾਂ, 10 ਜਿੰਦਾ ਕਾਰਤੂਸ ਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਨਵਾਬ ਗੋਪੀ ਘਨਸ਼ਾਮਪੁਰੀਆ ਤੇ ਹੈਰੀ ਚੱਠਾ ਗੈਂਗਸ ਨਾਲ ਜੁੜਿਆ ਹੋਇਆ ਸੀ। 

ਇਹ ਖ਼ਬਰ ਵੀ ਪੜ੍ਹੋ - ਚੋਣ ਜ਼ਾਬਤੇ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਡੀ.ਜੀ.ਪੀ. ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਚਲਾ ਰਿਹਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਤੋਂ ਹੀ 30 ਕ੍ਰਿਮੀਨਲ ਕੇਸ ਦਰਜ ਹਨ ਤੇ ਉਕਤ ਗਿਰੋਹ ਤੋਂ ਤਕਰੀਬਨ 100 ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News