ਪੰਜਾਬ ਪੁਲਸ ਨੇ ਸਪੇਨ ਅਧਾਰਤ NRI ਹਰਜੀਤ ਸਿੰਘ ਨੂੰ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ, ਲੱਗੇ ਗੰਭੀਰ ਇਲਜ਼ਾਮ

Thursday, Aug 03, 2023 - 09:02 PM (IST)

ਚੰਡੀਗੜ੍ਹ: ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਸਪੇਨ ਅਧਾਰਤ ਭਾਰਤੀ ਨਾਗਰਿਕ ਹਰਜੀਤ ਸਿੰਘ ਨੂੰ ਦਹਿਸ਼ਤੀ ਫੰਡਿੰਗ ਅਤੇ ਸੂਬੇ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵਿਚ ਸ਼ਾਮਲ ਹੋਣ ਕਰਕੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਟੀਮਾਂ ਨੇ ਹਰਜੀਤ ਸਿੰਘ ਦੇ ਨਜ਼ਦੀਕੀ ਸਾਥੀ ਅਮਰਿੰਦਰ ਸਿੰਘ ਉਰਫ ਬੰਟੀ ਨੂੰ ਵੀ ਉਸ ਦੇ ਪਿੱਤਰੀ ਜ਼ਿਲ੍ਹੇ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐੱਫ.) ਨਾਲ ਜੁੜੀਆਂ ਵਿਦੇਸ਼ੀ ਸੰਸਥਾਵਾਂ ਦੁਆਰਾ ਸੰਚਾਲਿਤ,  ਇਕ ਟਾਰਗੇਟ ਕਿਲਿੰਗ ਮਾਡਿਊਲ ਦੇ ਪੰਜ ਮੈਂਬਰਾਂ ਦੀ ਗ੍ਰਿਫਤਾਰੀ ਨਾਲ , ਇਸ ਮਾਡਿਊਲ ਦੇ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ ਅੰਜਾਮ ਦਿੱਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਸਿੱਖ ਬੁੱਧੀਜੀਵੀਆਂ ਨੇ SGPC ਮੈਂਬਰ 'ਤੇ ਲਾਏ ਗੰਭੀਰ ਦੋਸ਼, ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਰੱਖੀ ਮੰਗ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਐੱਸ.ਐੱਸ.ਓ.ਸੀ. ਐੱਸ.ਏ.ਐੱਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਘਣਸ਼ਾਮਪੁਰ ਦਾ ਮੂਲ ਵਾਸੀ ਭਾਰਤੀ ਨਾਗਰਿਕ ਹਰਜੀਤ ਸਿੰਘ ਕਰੀਬ ਇਕ ਮਹੀਨਾ ਪਹਿਲਾਂ ਭਾਰਤ ਆਇਆ ਸੀ ਅਤੇ ਦਹਿਸ਼ਤਗਰਦੀ ਨੂੰ ਵਿੱਤੀ ਸਹਾਇਤਾ ਦੇਣ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੈ। ਉਹ ਰਾਜ ਵਿਚ ਕੁਝ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਅਤੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣ ਰਾਹੀਂ ਸਪੇਨ ਲਈ ਰਵਾਨਾ ਹੋਣ ਦੀ ਫਿਰਾਕ ਵਿਚ ਸੀ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੰਜਾਬ ਪੁਲਸ ਨੇ ਉਸ ਵਿਰੁੱਧ ਤੁਰੰਤ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਕੱਢਿਆ, ਜਿਸ ਦੇ ਫਲਸਰੂਪ ਮੰਗਲਵਾਰ ਨੂੰ ਉਸ ਨੂੰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - 11ਵੀਂ ਦੇ ਵਿਦਿਆਰਥੀ ਨੇ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, 8 ਸਾਲਾ ਮਾਸੂਮ ਦੀ ਹਾਲਤ ਵੇਖ ਮਾਂ ਦਾ ਨਿਕਲਿਆ ਤ੍ਰਾਹ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਹਰਜੀਤ ਸਿੰਘ ਤੋਂ ਹੋਰ ਪੁੱਛਗਿੱਛ ਕਰਨ ’ਤੇ ਇਹ ਗੱਲ ਸਾਹਮਣੇ ਆਈ ਹੈ  ਕਿ ਦੋਸ਼ੀ ਨੇ ਆਪਣੇ ਸਾਥੀ ਅਮਰਿੰਦਰ ਉਰਫ ਬੰਟੀ ਨੂੰ ਫੰਡਿੰਗ ਅਤੇ ਸਹਾਇਤਾ ਦੇ ਕੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿਚ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੋਸ਼ੀ ਹਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਮਿਲੇ ਸੁਰਾਗ ਦੇ ਅਧਾਰ ਤੇ ਪੁਲਿਸ ਦੀਆਂ ਟੀਮਾਂ ਨੇ ਐੱਸ. ਐੱਸ.ਐੱਸ.ਓ.ਸੀ ਨੇ ਖੰਨਾ ਤੋਂ ਅਮਰਿੰਦਰ ਉਰਫ ਬੰਟੀ ਨੂੰ ਗ੍ਰਿਫਤਾਰ ਕੀਤਾ।

ਇਹ ਖ਼ਬਰ ਵੀ ਪੜ੍ਹੋ - ਮਰੀਜ਼ ਲਿਜਾਣ ਦੇ ਬਦਲੇ ਐਂਬੂਲੈਂਸ ਡਰਾਈਵਰ ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਇੰਝ ਫਸਾਇਆ ਜਾਲ 'ਚ

ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਵੇਂ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਇਕ-ਦੂਜੇ ਦੇ ਸੰਪਰਕ ’ਚ ਆਏ ਸਨ ਅਤੇ ਇਕ-ਦੂਜੇ ਨਾਲ ਇਸੇ ਤਰ੍ਹਾਂ ਦੇ ਕੱਟੜਪੰਥੀ ਵਿਚਾਰ ਸਾਂਝੇ ਕਰਦੇ ਸਨ। ਮੁਲਜ਼ਮ ਹਰਜੀਤ ਸਿੰਘ ਨੇ ਧਾਰਮਿਕ ਆਗੂਆਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਸਪੇਨ ਤੋਂ ਭਾਰਤ ਵਿੱਚ ਆਪਣੇ ਸਾਥੀ ਅਮਰਿੰਦਰ ਬੰਟੀ ਨੂੰ ਕਈ ਵਾਰ ਵਿੱਤੀ ਸਹਾਇਤਾ ਭੇਜੀ ਸੀ। ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਹਰਜੀਤ ਸਿੰਘ ਕੇਐਲਐਫ ਨਾਲ ਜੁੜੇ ਕੁਝ ਵਿਦੇਸ਼ੀ ਅਧਾਰਤ ਕੱਟੜਪੰਥੀਆਂ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਸਿੱਖਸ ਫਾਰ ਜਸਟਿਸ ਦੀਆਂ ਗਤੀਵਿਧੀਆਂ ਸਮੇਤ ਕੱਟੜਪੰਥੀ ਸਮੱਗਰੀ ਨੂੰ ਉਤਸ਼ਾਹਿਤ ਕਰਨ ਲਈ ਦੋ ਜਾਅਲੀ ਫੇਸਬੁੱਕ ਖਾਤੇ ਵਰਤ ਰਿਹਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News