ਪੰਜਾਬ ਪੁਲਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀ ਕੀਤੇ ਕਾਬੂ

Monday, Feb 05, 2024 - 01:54 AM (IST)

ਪੰਜਾਬ ਪੁਲਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀ ਕੀਤੇ ਕਾਬੂ

ਚੰਡੀਗੜ੍ਹ - ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਕਥਿਤ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਡੀਜੀਪੀ ਅਨੁਸਾਰ ਫੜੇ ਗਏ ਦੋਸ਼ੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਗੁੱਜਰ, ਕਮਲਪ੍ਰੀਤ ਸਿੰਘ ਅਤੇ ਪ੍ਰੇਮ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਵਿੱਚ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ। ਇਹ ਲੋਕ 19 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ-5 ਵਿੱਚ ਇੱਕ ਵਪਾਰੀ ਦੇ ਘਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਵੀ ਕਥਿਤ ਤੌਰ 'ਤੇ ਸ਼ਾਮਲ ਸਨ। ਡੀਜੀਪੀ ਯਾਦਵ ਨੇ ਦੱਸਿਆ ਕਿ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੀ ਖੁਫੀਆ ਸੂਚਨਾ 'ਤੇ ਚੰਡੀਗੜ੍ਹ ਪੁਲਸ ਦੇ ਨਾਲ ਕਾਰਵਾਈ ਕਰਦੇ ਹੋਏ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾਂਦੇ ਸਮੇਂ ਉਨ੍ਹਾਂ 'ਤੇ ਨਜ਼ਰ ਰੱਖੀ ਗਈ ਅਤੇ ਸਥਾਨਕ ਪੁਲਸ ਦੀ ਮਦਦ ਨਾਲ ਉਨ੍ਹਾਂ ਨੂੰ ਗੋਰਖਪੁਰ ਰੇਲਵੇ ਸਟੇਸ਼ਨ 'ਤੇ ਕਾਬੂ ਕੀਤਾ ਗਿਆ।


author

Inder Prajapati

Content Editor

Related News