Breaking: ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਹੈਪੀ ਜੱਟ ਗੈਂਗ ਦੇ 2 ਮੈਂਬਰ ਕਾਬੂ

Monday, Sep 11, 2023 - 10:24 PM (IST)

Breaking: ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਹੈਪੀ ਜੱਟ ਗੈਂਗ ਦੇ 2 ਮੈਂਬਰ ਕਾਬੂ

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ 'ਚ ਪੁਲਸ ਅਤੇ ਕਈ ਕੇਸਾਂ ਵਿੱਚ ਲੋੜੀਂਦੇ ਹੈਪੀ ਜੱਟ ਡਰੱਗ ਗਿਰੋਹ ਦੇ 2 ਮੈਂਬਰਾਂ ਦਰਮਿਆਨ ਮੁਕਾਬਲਾ ਹੋਇਆ। ਜੰਡਿਆਲਾ ਗੁਰੂ ਪੁਲਸ ਅਤੇ ਸੀ.ਆਈ.ਏ. ਸਟਾਫ਼ ਨੇ ਪਿੰਡ ਧਾਰੜ ਨਹਿਰ ਕੋਲ ਨਾਕਾ ਲਾਇਆ ਹੋਇਆ ਸੀ।

ਇਹ ਵੀ ਪੜ੍ਹੋ : Breaking News: ਅਕਾਲੀ ਦਲ ਨੂੰ ਵੱਡਾ ਝਟਕਾ, ਇਨ੍ਹਾਂ ਆਗੂਆਂ ਨੇ ਦਿੱਤਾ ਅਸਤੀਫ਼ਾ

ਇਸ ਦੌਰਾਨ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਚੈਕਿੰਗ ਲਈ ਰੁਕਣ ਲਈ ਕਿਹਾ ਪਰ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਪੁਲਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਦੂਜੇ ਪਾਸੇ ਜਵਾਬੀ ਕਾਰਵਾਈ ਕਰਦਿਆਂ ਪੁਲਸ ਨੇ ਵੀ ਮੁਲਜ਼ਮਾਂ 'ਤੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਉਕਤ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News