ਪੰਜਾਬ ਪੁਲਸ ਦੀ ਵੱਡੀ ਕਾਰਵਾਈ ਐੱਸ. ਪੀ. ਸਮੇਤ ਦੋ ਪੁਲਸ ਅਧਿਕਾਰੀ ਗ੍ਰਿਫ਼ਤਾਰ
09/27/2023 6:52:33 PM

ਚੰਡੀਗੜ੍ਹ/ਮੁਕਤਸਰ (ਬਿਊਰੋ) : ਪੁਲਸ ਹਿਰਾਸਤ ਵਿਚ ਵਕੀਲ ਦੇ ਨਾਲ ਕਥਿਤ ਰੂਪ ਵਿਚ ਅਣਮਨੁੱਖੀ ਵਿਵਹਾਰ ਦੇ ਮਾਮਲੇ ਵਿਚ ਵਕੀਲਾਂ ਦੇ ਸੰਘਰਸ਼ ਤੋਂ ਬਾਅਦ ਆਖਿਰ ਜ਼ਿਲ੍ਹਾ ਪੁਲਸ ਨੂੰ ਝੁਕਣਾ ਪਿਆ ਹੈ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਐੱਸ. ਪੀ. ਸਣੇ ਦੋ ਪੁਲਸ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਰਅਸਲ ਅੱਜ ਹੀ ਪੰਜਾਬ ਹਰਿਆਣਾ ਹਾਈਕੋਰਟ ਦੀ ਬਾਰ ਕੌਂਸਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਸੀ। ਇਸ ਮੁਲਾਕਾਤ ਤੋਂ ਕੁੱਝ ਹੀ ਦੇਰ ਬਾਅਦ ਐੱਸ. ਪੀ. ਅਤੇ ਦੋ ਪੁਲਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਤਾਇਨਾਤ ਕਾਂਸਟੇਬਲ ਹਰਮਨਦੀਪ ਗ੍ਰਿਫ਼ਤਾਰ, ਕਾਰਣ ਜਾਣ ਹੋਵੋਗੇ ਹੈਰਾਨ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੀ. ਆਈ. ਏ. ਇੰਚਾਰਜ ਇੰਸਪੈਕਟਰ ਰਮਨ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਗੌਰਤਲਬ ਹੈ ਕਿ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸਦੇ ਮੁਵੱਕਿਲ ਦੇ ਨਾਲ ਹਿਰਾਸਤ ਵਿਚ ਕਥਿਤ ਅਣਮਨੁੱਖੀ ਵਿਵਹਾਰ ਦੇ ਦੋਸ਼ ਵਿਚ ਸੋਮਵਾਰ ਦੇਰ ਸ਼ਾਮ ਨੂੰ ਥਾਣਾ ਸਦਰ ਵਿਚ ਐੱਸ. ਪੀ. ਰਮਨਦੀਪ ਸਿੰਘ ਭੁੱਲਰ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਰਮਨ ਕੁਮਾਰ ਸਮੇਤ 6 ਪੁਲਸ ਕਰਮਚਾਰੀਆਂ ਦੇ ਖਿਲਾਫ਼ ਧਾਰਾ 377, 323, 342, 506, 149 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਦਰਿੰਦਗੀ ਦੀਆਂ ਹੱਦਾਂ ਪਾਰ, ਬਾਊਂਸਰ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8