ਪੰਜਾਬ ਪੁਲਸ ਨੇ ਯੂ. ਪੀ. ਤੋਂ ਗ੍ਰਿਫ਼ਤਾਰ ਕੀਤਾ ਵਾਂਟੇਡ ਸ਼ੂਟਰ, ਗੋਲਡੀ ਬਰਾੜ ਨਾਲ ਜੁੜੀਆਂ ਤਾਰਾਂ
Friday, Nov 17, 2023 - 10:20 AM (IST)
ਮੋਹਾਲੀ (ਪਰਦੀਪ) : ਮੋਹਾਲੀ ਪੁਲਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਵਾਂਟੇਡ ਸ਼ੂਟਰ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਐੱਸ. ਪੀ. ਮੋਹਾਲੀ ਡਾ. ਸੰਦੀਪ ਗਰਗ ਨੇ ਦੱਸਿਆ ਕਿ 6 ਨਵੰਬਰ ਨੂੰ ਗਸ਼ਤ ਦੌਰਾਨ ਐੱਸ. ਐੱਚ. ਓ. ਜ਼ੀਰਕਪੁਰ ਨੇ ਆਪਣੀ ਟੀਮ ਸਮੇਤ ਮਨਜੀਤ ਉਰਫ ਗੁਰੀ ਨੂੰ ਵੀ. ਆਈ. ਪੀ. ਰੋਡ ਜ਼ੀਰਕਪੁਰ ਵਿਖੇ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ, ਜਦੋਂ ਕਿ ਉਸ ਦਾ ਇਕ ਹੋਰ ਸਾਥੀ ਗੁਰਪਾਲ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ ਸੀ। ਪੁਲਸ ਪਾਰਟੀ ਵਲੋਂ ਕੀਤੀ ਜਵਾਬੀ ਗੋਲ਼ੀਬਾਰੀ ਵਿਚ ਗੁਰੀ ਨੂੰ ਗੋਲ਼ੀ ਲੱਗੀ ਸੀ ਅਤੇ ਉਸ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਸਨ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਗੱਜਣਮਾਜਰਾ ਦੀ ਸਿਹਤ ਨਾਸਾਜ਼, 5 ਡਾਕਟਰ ਤਿਆਰ ਕਰਨਗੇ ਮੈਡੀਕਲ ਰਿਪੋਰਟ
ਗੁਰੀ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਮੂਲ ਦੇ ਲੋੜੀਂਦੇ ਅਪਰਾਧੀ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ ’ਤੇ ਉਸ ਨੇ ਆਪਣੇ ਸਾਥੀ ਗੁਰਪਾਲ ਸਮੇਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਤੋਂ ਪਿੰਡ ਦਦਰਾਣਾ ਕਾਲਜ ਰੋਡ ਡੇਰਾਬੱਸੀ ਤੋਂ 3 ਵਿਦੇਸ਼ੀ ਪਿਸਤੌਲਾਂ ਸਮੇਤ 30 ਜਿੰਦਾ ਕਾਰਤੂਸ ਹਾਸਲ ਕੀਤੇ ਸਨ। ਉਨ੍ਹਾਂ ਨੂੰ ਵਿਦੇਸ਼ ਆਧਾਰਿਤ ਉਕਤ ਮੁਲਜ਼ਮਾਂ ਵਲੋਂ ਜ਼ੀਰਕਪੁਰ ਵਿਚ ਕੋਈ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦਾ ਜ਼ਿੰਮਾ ਸੌਂਪਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿੱਚ ਭਰਤੀਆਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ
ਐੱਸ. ਐੱਸ. ਪੀ. ਨੇ ਦੱਸਿਆ ਕਿ ਗੁਰਪਾਲ ਨੂੰ ਫੜਨ ਲਈ ਮੋਹਾਲੀ ਪੁਲਸ ਵਲੋਂ ਇਕ ਵਿਸ਼ੇਸ਼ ਆਪ੍ਰੇਸ਼ਨ ਹੰਟ ਸ਼ੁਰੂ ਕੀਤਾ ਗਿਆ ਸੀ। ਪੁਲਸ ਵਲੋਂ ਇਸ ਦੌਰਾਨ ਮਨੁੱਖੀ/ਤਕਨੀਕੀ ਇਨਪੁਟਸ ’ਤੇ ਕੰਮ ਕਰਦੇ ਹੋਏ ਲੋੜੀਂਦੇ ਸ਼ੂਟਰ ਗੁਰਪਾਲ ਸਿੰਘ ਨੂੰ ਪਿੰਡ ਰਣਖੰਡੀ ਜ਼ਿਲ੍ਹਾ ਸਹਾਰਨਪੁਰ (ਯੂ. ਪੀ.) ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿੱਥੇ ਉਸ ਨੂੰ ਉਸ ਦੇ ਹੈਂਡਲਰਾਂ ਵਲੋਂ ਲੁਕਣ ਲਈ ਥਾਂ ਮੁਹੱਈਆ ਕਰਵਾਈ ਗਈ ਸੀ। ਐੱਸ. ਐੱਸ. ਪੀ. ਗਰਗ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇਕ ਚਾਈਨੀਜ਼ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8