''ਯੁੱਧ ਨਸ਼ਿਆਂ ਵਿਰੁੱਧ'' ਤਹਿਤ ਪੰਜਾਬ ਪੁਲਸ ਵੱਲੋਂ 146 ਨਸ਼ਾ ਸਮੱਗਲਰ ਗ੍ਰਿਫ਼ਤਾਰ
Saturday, May 17, 2025 - 10:57 AM (IST)

ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)-'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ 146 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ’ਚੋਂ 87 ਕਿੱਲੋ ਹੈਰੋਇਨ, 1 ਕਿੱਲੋ ਅਫ਼ੀਮ, 407 ਕਿੱਲੋ ਭੁੱਕੀ ਅਤੇ 42005 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ 76 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ ਹੁਣ 11,430 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ...
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 543 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ’ਚ 118 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 619 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।
ਇਹ ਵੀ ਪੜ੍ਹੋ: ਵਿਜੀਲੈਂਸ ਦੇ ਸ਼ਿਕੰਜੇ 'ਚ ਫਸ ਸਕਦੇ ਨੇ ਕਈ ਸਿਆਸੀ ਆਗੂ, ਡਿੱਗ ਸਕਦੀ ਹੈ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e