''ਯੁੱਧ ਨਸ਼ਿਆਂ ਵਿਰੁੱਧ'' ਤਹਿਤ ਪੰਜਾਬ ਪੁਲਸ ਵੱਲੋਂ 152 ਨਸ਼ਾ ਸਮੱਗਲਰ ਗ੍ਰਿਫ਼ਤਾਰ
Wednesday, Jun 11, 2025 - 11:18 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 101ਵੇਂ ਦਿਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ 152 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 16,886 ਹੋ ਗਈ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 6 ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖ਼ੁਲਾਸੇ
ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਟੀਮਾਂ ਨੇ ਸੂਬਾ ਭਰ ’ਚ 519 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ’ਚ 114 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ। ਆਪ੍ਰੇਸ਼ਨ ਦੌਰਾਨ 564 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਮੁਹਿੰਮ ਤਹਿਤ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਨੂੰ ਅੱਜ ਮਿਲਣ ਜਾ ਰਿਹੈ ਵੱਡਾ ਤੋਹਫ਼ਾ, CM ਭਗਵੰਤ ਮਾਨ ਕਰਨਗੇ ਉਦਘਾਟਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e